ਤਰਨਤਾਰਨ (ਰਮਨ ਚਾਵਲਾ) : ਤਰਨਤਾਰਨ ਦੀ ਸੀ. ਆਈ. ਏ. ਸਟਾਫ ਪੁਲਸ ਅਤੇ ਵਿਦੇਸ਼ ’ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ, ਸਤਨਾਮ ਸਿੰਘ ਸੱਤਾ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਗੁਰਗੇ ਵਿਚਕਾਰ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਸ ਦੀ ਜਵਾਬੀ ਗੋਲੀਬਾਰੀ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਸ ਨੇ ਇਕ .32 ਬੋਰ ਪਿਸਤੌਲ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ! ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ
ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇਕ ਮੁਲਜ਼ਮ ਜੋ ਵਿਦੇਸ਼ ’ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ, ਸਤਨਾਮ ਸਿੰਘ ਸੱਤਾ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਕਹਿਣ ’ਤੇ ਫਿਰੌਤੀਆਂ ਮੰਗਣ ਦਾ ਕੰਮ ਕਰਦਾ ਹੈ। ਅੱਜ ਇਲਾਕੇ ’ਚ ਘੁੰਮ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਦੀ ਅਗਵਾਈ ਵਾਲੀ ਟੀਮ ਜਿਸ ’ਚ ਸੀ. ਆਈ. ਏ. ਸਟਾਫ ਦੇਣ ਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣਾ ਸਦਰ ਮੁਖੀ ਅਵਤਾਰ ਸਿੰਘ ਸੋਨਾ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ, ਵੱਲੋਂ ਜਦੋਂ ਸੂਚਨਾ ਦੇ ਆਧਾਰ ਉੱਪਰ ਪਿੰਡ ਭੁੱਲਰ ਨਹਿਰ ਨਜ਼ਦੀਕ ਨਾਕਾ ਲਗਾਇਆ ਗਿਆ ਤਾਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਦੀ ਜਵਾਬੀ ਫਾਇਰਿੰਗ ’ਚ ਮੁਲਜ਼ਮ ਦੀ ਲੱਤ ਉੱਪਰ ਗੋਲ਼ੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਹੁਣ ਸਕੂਲਾਂ 'ਚ ਵੀ ਬੱਚਿਆਂ ਦਾ ਹੋਵੇਗਾ ਆਧਾਰ ਕਾਰਡ ਅਪਡੇਟ! UIDAI ਨੇ ਬਣਾਇਆ ਮਾਸਟਰ ਪਲਾਨ
ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਪਿੰਡ ਰਾਜੋਕੇ ਵਜੋਂ ਹੋਈ ਹੈ, ਜੋ ਬੀਤੇ ਦਿਨੀਂ ਸੀ. ਆਈ. ਏ. ਸਟਾਫ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਰਬੀਰ ਸਿੰਘ ਦਾ ਸਾਥੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਵੱਲੋਂ ਫਿਰੌਤੀ ਲਈ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਅਗਲੇਰੀ ਪੁੱਛਗਿੱਛ ’ਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਲਦੀ ਗੱਡੀ ਨੂੰ ਅਚਾਨਕ ਲੱਗੀ ਅੱਗ! ਮਸਾਂ ਬਚੀ ਡਰਾਈਵਰ ਦੀ ਜਾਨ
NEXT STORY