ਜਗਰਾਓਂ (ਵੈੱਬ ਡੈਸਕ, ਮਾਲਵਾ) : ਜਗਰਾਓਂ 'ਚ ਮੰਗਲਵਾਰ ਦੇਰ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਮੋਗਾ ਰੋਡ 'ਤੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੇ ਬਾਹਰ ਪੁਲ 'ਤੇ ਇਕ ਟਰੱਕ 'ਚ ਜ਼ੋਰਦਾਰ ਧਮਾਕਾ ਹੋ ਗਿਆ। ਰਾਤ ਕਰੀਬ 12 ਵਜੇ ਹੋਏ ਇਸ ਹਾਦਸੇ 'ਚ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਮੁਤਾਬਕ ਚੌਂਕੀ ਬੱਸ ਸਟੈਂਡ ਪੁਲਸ ਦੇ ਅਧਿਕਾਰੀ ਬਲਰਾਜ ਸਿੰਘ ਨੇ ਦੱਸਿਆ ਕਿ ਟਰੱਕ 'ਚ 2 ਸੀ. ਐੱਨ. ਜੀ. ਸਿਲੰਡਰ ਫੱਟਣ ਕਾਰਨ ਇਹ ਧਮਾਕਾ ਹੋਇਆ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਔਖੀ ਘੜੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਔਖੇ-ਸੌਖੇ ਕੱਢਣੇ ਪੈਣਗੇ ਦਿਨ

ਧਮਾਕਾ ਇੰਨਾ ਜ਼ਬਰਦਸਤ ਸੀ ਕਿ 3-4 ਕਿਲੋਮੀਟਰ ਦੇ ਦਾਇਰੇ 'ਚ ਇਸ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਨੂੰ ਸੁਣ ਕੇ ਲੋਕ ਬੁਰੀ ਤਰ੍ਹਾਂ ਕੰਬ ਗਏ। ਹਾਦਸੇ ਦੌਰਾਨ ਟਰੱਕ 'ਚ ਲੱਦੇ ਸਾਰੇ ਬਿਸਕੁਟ ਵੀ ਨਸ਼ਟ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਨਗਰ ਕੌਂਸਲ ਦੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਆਂਗਣਵਾੜੀ ਵਰਕਰਾਂ 'ਤੇ ਮਧੂਮੱਖੀਆਂ ਦਾ ਹਮਲਾ, ਛੱਤੇ 'ਤੇ ਮਾਰਿਆ ਗਿਆ ਸੀ ਪੱਥਰ

ਸੁਰੱਖਿਆ ਦੇ ਲਿਹਾਜ਼ ਨਾਲ ਪੁਲਸ ਨੇ ਪੁਲ 'ਤੇ ਐਂਬੂਲੈਂਸ ਲਾ ਕੇ ਆਮ ਲੋਕਾਂ ਲਈ ਇਸ ਨੂੰ ਬੰਦ ਕਰ ਦਿੱਤਾ। ਰਾਤ ਸਾਢੇ 12 ਵਜੇ ਤੱਕ ਟਰੱਕ 'ਚੋਂ ਧੂੰਆਂ ਨਿਕਲ ਰਿਹਾ ਸੀ। ਪੁਲਸ ਦੇ ਮੁਤਾਬਕ ਟਰੱਕ ਚਾਲਕ ਨੇ ਧਮਾਕੇ ਦੌਰਾਨ ਛਾਲ ਮਾਰ ਕੇ ਆਪਣੀ ਜਾਨ ਬਚਾਈ। ਹਾਲਾਂਕਿ ਉਸ ਦੀ ਪਛਾਣ ਅਤੇ ਮੌਜੂਦਾ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
NEXT STORY