ਬਠਿੰਡਾ (ਵਰਮਾ)- ਬਠਿੰਡਾ ਤੋਂ ਦੇਰ ਰਾਤ ਇਕ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਗੈਰੀ ਬੁੱਟਰ ਵਿਖੇ ਗੱਦੇ ਬਣਾਉਣ ਵਾਲੀ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ।

ਜਾਣਕਾਰੀ ਮੁਤਾਬਕ ਇਹ ਅੱਗ ਰਾਤ ਕਰੀਬ 10 ਵਜੇ ਲੱਗੀ ਸੀ। ਇਸ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਇਸ ਫੈਕਟਰੀ 'ਚ ਕੁਝ ਲੋਕ ਰਾਤ ਦੀ ਸ਼ਿਫਟ 'ਚ ਵੀ ਕੰਮ ਕਰਦੇ ਹਨ।

ਇਸ ਹਾਦਸੇ 'ਚ ਹੋਏ ਜਾਨੀ-ਮਾਲੀ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਥੋੜ੍ਹਾ ਮੁਸ਼ਕਲ ਹੈ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
NEXT STORY