ਜਲੰਧਰ- ਪੰਜਾਬ 'ਚ ਅਗਲੇ ਕੁਝ ਦਿਨ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ 22 ਤੋਂ 25 ਅਗਸਤ ਤੱਕ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 23 ਅਗਸਤ ਨੂੰ ਤਾਂ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਦੇ ਨਾਲ-ਨਾਲ ਬਦਲ ਗਰਜਣ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!
ਮੌਸਮ ਵਿਭਾਗ ਮੁਤਾਬਕ 22 ਅਗਸਤ ਨੂੰ ਮੌਸਮ 'ਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਇਸ ਦਿਨ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਬਿਜਲੀ ਲਿਸ਼ਕਣ ਦੇ ਨਾਲ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। 23 ਅਗਸਤ ਨੂੰ ਸੂਬੇ ਦੇ ਵੱਡੇ ਹਿੱਸੇ 'ਚ ਬਹੁਤ ਭਾਰੀ ਮੀਂਹ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਰਨਾਲਾ 'ਚ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ
24 ਅਗਸਤ ਨੂੰ ਵੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 25 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਦੇ 1 ਲੱਖ ਰੁਪਏ ਦੀ 20 ਸਾਲਾਂ ਬਾਅਦ ਕਿੰਨੀ ਹੋਵੇਗੀ ਕੀਮਤ? ਅੰਕੜਾ ਕਰ ਦੇਵੇਗਾ ਤੁਹਾਨੂੰ ਹੈਰਾਨ
NEXT STORY