ਜਲੰਧਰ- ਪੰਜਾਬ 'ਚ ਫਰਵਰੀ ਦੇ ਪਹਿਲੇ ਦਿਨ ਤੋਂ ਹੀ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਲਿਸ਼ਕਣ ਦੀ ਚੇਤਾਵਨੀ ਦਿੰਦੇ ਹੋਏ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਾਲੰਧਰ, ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 1 ਫਰਵਰੀ ਨੂੰ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਧੁੱਪ ਰਹੇਗੀ, ਹਾਲਾਂਕਿ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। ਉੱਥੇ ਹੀ 2 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਹਲਕੀ ਵਰਖਾ ਹੋਣ ਦੀ ਸੰਭਾਵਨਾ ਦੱਸੀ ਗਈ ਹੈ, ਜਦਕਿ ਦੱਖਣੀ ਅਤੇ ਪੱਛਮੀ ਪੰਜਾਬ ਵਿੱਚ ਮੌਸਮ ਸੁੱਕਾ ਰਹੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਮੌਸਮ ਵਿਭਾਗ ਅਨੁਸਾਰ 3 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਸਕਦੀ ਹੈ, ਜਿਸ ਨਾਲ ਮੌਸਮ ਵਿੱਚ ਫਿਰ ਬਦਲਾਅ ਆਵੇਗਾ। ਅਗਲੇ 24 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਦਕਿ ਦਿਨ ਦਾ ਤਾਪਮਾਨ ਹੋਰ ਡਿੱਗ ਸਕਦਾ ਹੈ। ਇਸ ਦੇ ਨਾਲ ਹੀ 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੌਸਮ ਮੁੜ ਸੁੱਕਾ ਹੋਣ ਦੀ ਭਵਿੱਖਬਾਣੀ ਹੈ। ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਜ਼ਿਲ੍ਹੇ ਵਿੱਚ ਵਰਖਾ ਦੇ ਅਸਾਰ ਨਹੀਂ ਦਿੱਖ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਨਿਰੀਖਣ, ਕੈਦੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼
NEXT STORY