ਚੰਡੀਗੜ੍ਹ:ਮੌਸਮ ਵਿਭਾਗ ਨੇ ਪੰਜਾਬ ਲਈ ਅੱਜ 13 ਜੁਲਾਈ ਲਈ ਮੌਸਮ ਦਾ ਅਪਡੇਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅੱਜ ਸ਼ਾਮ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਮਾਨਸਾ ਅਤੇ ਬਠਿੰਡਾ ਸਮੇਤ ਦੱਖਣੀ ਪੰਜਾਬ ਦੇ ਕੁਝ ਹਿੱਸਿਆਂ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ ਸਾਰਾ ਘਰ
ਆਉਣ ਵਾਲੇ ਦਿਨਾਂ ਦਾ ਮੌਸਮ
ਮੌਸਮ ਮਾਹਿਰਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਿਸ਼ ਦਾ ਦੌਰ ਕਮਜ਼ੋਰ ਪੈ ਸਕਦਾ ਹੈ। ਜਿਵੇਂ-ਜਿਵੇਂ ਮੌਨਸੂਨ ਦਾ ਵਹਾਅ ਹਿਮਾਲਿਆ ਵੱਲ ਵਧੇਗਾ, ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਘੱਟ ਜਾਵੇਗੀ। ਇਸ ਨਾਲ ਖੁਸ਼ਕ ਅਤੇ ਗਰਮ ਹਵਾਵਾਂ ਚੱਲਣਗੀਆਂ, ਦਿਨ ਦਾ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ ਅਤੇ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਪੰਜਾਬ ਦੇ ਰੂਪਨਗਰ ਵਿੱਚ ਸਭ ਤੋਂ ਵੱਧ 58 ਐੱਮ.ਐੱਮ. (mm) ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 6.6 ਐੱਮ.ਐੱਮ., ਲੁਧਿਆਣਾ ਵਿੱਚ 14.4 ਐੱਮ.ਐੱਮ., ਪਠਾਨਕੋਟ ਵਿੱਚ ਚਾਰ ਐੱਮ.ਐੱਮ., ਫਰੀਦਕੋਟ ਵਿੱਚ 21.5 ਐੱਮ.ਐੱਮ., ਮੁਕਤਸਰ ਵਿੱਚ ਤਿੰਨ ਐੱਮ.ਐੱਮ. ਅਤੇ ਹੋਰ ਕਈ ਸ਼ਹਿਰਾਂ ਵਿੱਚ ਹਲਕਾ ਅਤੇ ਦਰਮਿਆਨਾ ਮੀਂਹ ਪਿਆ। ਇਸ ਦੌਰਾਨ ਚੰਡੀਗੜ੍ਹ ਵਿੱਚ ਵੀ ਹਲਕੀ ਕਿਣ-ਮਿਣ ਹੋਈ ਹੈ, ਜਿਸ ਕਰਕੇ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ 'ਚ ਦੋਵੇਂ ਲਾਪਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
NEXT STORY