ਚੰਡੀਗੜ੍ਹ (ਜ. ਬ.) : ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਵਨੀਤ ਚਤੁਰਵੇਦੀ ਨਾਂ ਦਾ ਵਿਅਕਤੀ ਖ਼ਿਲਾਫ਼ ਪੁਲਸ ਨੇ ਕਾਨੂੰਨੀ ਕਾਰਵਾਈ ਵਿੱਢੀ ਹੈ। ਨਵਨੀਤ ਚਤੁਰਵੇਦੀ ਜੈਪੁਰ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਜਨਤਾ ਪਾਰਟੀ ਦਾ ਕੌਮੀ ਪ੍ਰਧਾਨ ਹੋਣ ਦਾ ਦਾਅਵਾ ਕਰਦਾ ਹੈ। ਉਸ ਵਲੋਂ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਬਾਰੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਤੋਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੁਲਸ ਨੇ ਉਸ ਖ਼ਿਲਾਫ਼ ਕਾਰਵਾਈ ਅਮਲ 'ਚ ਲਿਆਂਦੀ ਹੈ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਧਾਇਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕਈ ਸੁਨੇਹੇ ਅਤੇ ਸੋਸ਼ਲ ਮੀਡੀਆ ਪੋਸਟਾਂ ਮਿਲੀਆਂ, ਜੋ ਇਹ ਦਰਸਾਉਂਦੀਆਂ ਹਨ ਕਿ ਨਵਨੀਤ ਚਤੁਰਵੇਦੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਅੱਗੇ ਦਾਇਰ ਕੀਤੇ ਨਾਮਜ਼ਦਗੀ ਪੱਤਰਾਂ ਵਿਚ ਉਨ੍ਹਾਂ ਦੇ ਨਾਂ ਪ੍ਰਸਤਾਵਕਾਂ ਵਜੋਂ ਦਰਜ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਦੱਸਣਯੋਗ ਹੈ ਕਿ ਨਵਨੀਤ ਚਤੁਰਵੇਦੀ ਨੇ ਰਾਜ ਸਭਾ ਲਈ ਦੋ ਨਾਮਜ਼ਦਗੀਆਂ ਇਕ 6.10.2025 ਨੂੰ ਅਤੇ ਦੂਜੀ 13.10.2025 ਨੂੰ ਦਾਇਰ ਕੀਤੀਆਂ ਹਨ। ਆਪਣੀ ਸ਼ਿਕਾਇਤ ਵਿਚ ਵਿਧਾਇਕਾਂ ਨੇ ਕਿਹਾ ਕਿ ਇਹ ਪਾਇਆ ਗਿਆ ਹੈ ਕਿ ਪ੍ਰਸਤਾਵਕਾਂ ਦੀ ਇਕ ਹੱਥ ਲਿਖਤ ਸੂਚੀ, ਜਿਸ ’ਤੇ ਕਥਿਤ ਤੌਰ ’ਤੇ ਉਨ੍ਹਾਂ ਦੇ ਦਸਤਖ਼ਤ ਹਨ, ਨਾਮਜ਼ਦਗੀ ਪੱਤਰਾਂ ਨਾਲ ਨੱਥੀ ਕੀਤੀ ਗਈ ਹੈ, ਜਿਸ ਨੂੰ ਡਿਜੀਟਲ ਪਲੇਟਫਾਰਮਾਂ ’ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਰਿਕਾਰਡ ਤੋੜ ਠੰਡ! ਜਾਰੀ ਹੋਈ ਨਵੀਂ ਭਵਿੱਖਬਾਣੀ, ਲੋਕ ਪਹਿਲਾਂ ਹੀ ਕਰ ਲੈਣ ਤਿਆਰੀ
ਵਿਧਾਇਕਾਂ ਨੇ ਉਕਤ ਨਾਮਜ਼ਦਗੀ ’ਤੇ ਦਸਤਖ਼ਤ ਕਰਨ ਜਾਂ ਇਸ ਦੇ ਸਮਰਥਨ ਤੋਂ ਸਪੱਸ਼ਟ ਤੌਰ ’ਤੇ ਇਨਕਾਰ ਕੀਤਾ ਹੈ ਅਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨਾਂ ਅਤੇ ਦਸਤਖ਼ਤ ਜਾਅਲੀ ਹਨ, ਜੋ ਬਿਨਾਂ ਕਿਸੇ ਸਹਿਮਤੀ ਤੋਂ ਧੋਖਾਧੜੀ ਨਾਲ ਵਰਤੇ ਗਏ ਹਨ। ਸੰਵਿਧਾਨਕ ਅਥਾਰਟੀ ਦੇ ਸਾਹਮਣੇ ਪੇਸ਼ ਕੀਤੇ ਗਏ ਜਾਅਲੀ ਦਸਤਾਵੇਜ਼, ਜਾਅਲਸਾਜ਼ੀ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਇਕ ਗੰਭੀਰ ਜ਼ੁਰਮ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਸ਼ਿਕਾਇਤਕਰਤਾ ਵਿਧਾਇਕਾਂ ਦੇ ਹਲਕਿਆਂ ਦੇ ਵੱਖ-ਵੱਖ ਥਾਣਿਆਂ 'ਚ ਨਵਨੀਤ ਚਤੁਰਵੇਦੀ ਪੁੱਤਰ ਘਨ ਸ਼ਿਆਮ ਚਤੁਰਵੇਦੀ ਨਿਵਾਸੀ ਪ੍ਰਤਾਪ ਨਗਰ, ਜੈਪੁਰ (ਰਾਜਸਥਾਨ) ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਪਹਿਲਾਂ EPFO ਦੇ ਲੱਖਾਂ ਮੈਂਬਰਾਂ ਲਈ Surprise Gift, ਨਵੇਂ ਨਿਯਮ ਦੇਣਗੇ ਵੱਡੀ ਰਾਹਤ
NEXT STORY