ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ ਜਲਦੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 8 ਦਸੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਵਿਆਹ ਦੇ ਪ੍ਰੋਗਰਾਮ 'ਚ ਪਈਆਂ ਚੀਕਾਂ, ਲਾੜੇ ਦੇ ਭਰਾ ਨੂੰ ਵੱਜੀਆਂ ਗੋਲੀਆਂ
ਦਰਅਸਲ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜੋ ਕਿ 7 ਦਸੰਬਰ ਨੂੰ ਐਕਟੀਵੇਟ ਹੋ ਜਾਵੇਗਾ ਅਤੇ 8 ਤਾਰੀਖ਼ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪੰਜਾਬ 'ਚ ਲਗਾਤਾਰ ਸੁੱਕੀ ਠੰਡ ਪੈ ਰਹੀ ਹੈ ਅਤੇ ਲੋਕਾਂ ਨੂੰ ਸਿਹਤ ਸੰਬਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਮੌਸਮ ਵਿਭਾਗ ਦੀ ਆਈ ਨਵੀਂ Update
10 ਦਸੰਬਰ ਤੋਂ ਬਾਅਦ ਵਧੇਗੀ ਠੰਡ
ਪਹਾੜੀ ਇਲਾਕਿਆਂ 'ਚ 8 ਤੋਂ 10 ਦਸੰਬਰ ਤੱਕ ਬਰਫ਼ਬਾਰੀ ਅਤੇ ਮੀਂਹ ਪੈਣ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਆਵੇਗਾ। ਇਸ ਦੌਰਾਨ ਪਹਾੜਾਂ 'ਚ ਬਰਫ਼ਬਾਰੀ ਕਾਰਨ ਸੀਤ ਲਹਿਰ ਮੈਦਾਨੀ ਇਲਾਕਿਆਂ ਤੱਕ ਪਹੁੰਚੇਗੀ। ਇਸ ਕਾਰਨ 10 ਦਸੰਬਰ ਤੋਂ ਬਾਅਦ ਮੈਦਾਨਾਂ 'ਚ ਤਾਪਮਾਨ 'ਚ ਗਿਰਾਵਟ ਕਾਰਨ ਠੰਡ ਨਾਲ ਕੋਹਰਾ ਵੀ ਵਧੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੁਰੰਤ ਮਿਲੇਗਾ Luxembourg ਦਾ ਵਰਕ ਵੀਜ਼ਾ, ਜਲਦੀ ਕਰੋ ਅਪਲਾਈ
NEXT STORY