ਫਿਰੋਜ਼ਪੁਰ : ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਘੁਬਾਇਆ ਨੇ ਕਿਹਾ ਕਿ ਇਹ ਪੀ. ਜੀ. ਆਈ. ਸੈਟੇਲਾਈਟ ਸੈਂਟਰ ਕਾਂਗਰਸ ਸਰਕਾਰ ਦੀ ਦੇਣ ਹੈ ਅਤੇ ਇਸ ਦੀ ਮਨਜ਼ੂਰੀ 2012 'ਚ ਕੇਂਦਰ ਸਰਕਾਰ 'ਚ ਮੌਜੂਦ ਮਨਮੋਹਨ ਸਿੰਘ ਦੀ ਸਰਕਾਰ ਤੋਂ ਮਿਲੀ ਸੀ ਪਰ ਸਿਆਸੀ ਰੁਕਾਵਟਾਂ ਦੇ ਚੱਲਦਿਆਂ ਇਸ ਦਾ ਨਿਰਮਾਣ ਕੰਮ ਹੁਣ ਸ਼ੁਰੂ ਹੋਇਆ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਰੂਹ ਕੰਬਾਊ ਘਟਨਾ : ਖੇਤਾਂ 'ਚ ਕੰਮ ਕਰਦੀ ਪਤਨੀ ਨੂੰ ਕੁਹਾੜੀ ਨਾਲ ਵੱਢਿਆ, ਮੌਤ
ਉਨ੍ਹਾਂ ਕਿਹਾ ਕਿ ਜਲਦੀ ਹੀ ਇੱਥੇ ਓ. ਪੀ. ਡੀ. ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਬਿਲਕੁਲ ਸਰਹੱਦ 'ਤੇ ਹੈ ਅਤੇ ਮੈਡੀਕਲ ਸਹੂਲਤਾਵਾਂ ਤੋਂ ਵਾਂਝਾ ਹੈ। ਇਸ ਲਈ ਇੱਥੋਂ ਦੇ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਲੋਕਾਂ ਨੂੰ ਇਲਾਜ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇੱਥੇ ਹੀ ਇਲਾਜ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਖ਼ੁਸ਼! ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤਾ Alert
ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿਕੀ ਨੇ ਕਿਹਾ ਕਿ ਇਸ ਦਾ ਨਿਰਮਾਣ ਕਾਰਜ ਬੜੀ ਦੇਰ ਨਾਲ ਸ਼ੁਰੂ ਕੀਤਾ ਗਿਆ ਹੈ। ਹੁਣ ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ 'ਚ 100 ਬੈੱਡ ਹੋਣਗੇ ਅਤੇ ਅਸੀਂ ਜਲਦੀ ਹੀ ਇਸ ਪ੍ਰਾਜੈਕਟ ਨੂੰ 4000 ਕਰੋੜ ਦਾ ਕਰਵਾਉਣ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਵਾਸੀਆਂ ਲਈ ਵੱਡਾ ਤੋਹਫ਼ਾ, MP ਸ਼ੇਰ ਸਿੰਘ ਘੁਬਾਇਆ ਨੇ ਕੀਤਾ ਐਲਾਨ (ਵੀਡੀਓ)
NEXT STORY