ਅੰਮ੍ਰਿਤਸਰ (ਜਸ਼ਨ)-ਰੇਲ ਮੰਤਰਾਲਾ ਨੇ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਕਟੜਾ ਦਰਮਿਆਨ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਚਲਾਉਣ ਦਾ ਫੈਸਲਾ ਲਿਆ ਹੈ। ਇਹ ਟ੍ਰੇਨ 10 ਅਗਸਤ ਤੋਂ ਆਪਣੀ ਸੇਵਾ ਸ਼ੁਰੂ ਕਰੇਗੀ। ਜਾਣਕਾਰੀ ਅਨੁਸਾਰ, ਟ੍ਰੇਨ ਨੰਬਰ 26406 'ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ–ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈੱਸ' ਸਵੇਰੇ 6:40 ਵਜੇ ਕਟੜਾ ਤੋਂ ਰਵਾਨਾ ਹੋਏਗੀ।
ਇਹ ਵੀ ਪੜ੍ਹੋ- ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਇਹ ਜੰਮੂ ਤਵੀ, ਪਠਾਨਕੋਟ ਕੈਂਟ, ਜਲੰਧਰ ਸਿਟੀ ਅਤੇ ਬਿਆਸ ਰਾਹੀਂ ਹੋਂਦੀ ਹੋਈ ਦੁਪਹਿਰ 12:20 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇਗੀ। ਵਾਪਸੀ ਦੌਰਾਨ, ਇਹ ਟ੍ਰੇਨ ਸ਼ਾਮ 4:25 ਵਜੇ ਅੰਮ੍ਰਿਤਸਰ ਤੋਂ ਕਟੜਾ ਵੱਲ ਰਵਾਨਾ ਹੋਏਗੀ। ਦੋਵੇਂ ਸਟੇਸ਼ਨਾਂ 'ਤੇ ਇਸ ਸੇਵਾ ਦੀ ਸ਼ੁਰੂਆਤ ਲਈ ਤਿਆਰੀਆਂ ਪੂਰੀਆਂ ਕਰ ਲਿਆਂ ਗਈਆਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਦੁਕਾਨਦਾਰਾਂ ’ਤੇ ਮੰਡਰਾਉਣ ਲੱਗਾ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ
NEXT STORY