ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਕੈਟਾਗਰੀ-4 (ਗਰੁੱਪ-ਡੀ) ਦੇ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਰਕਮ 28 ਅਕਤੂਬਰ 2024 ਤੱਕ ਕਢਵਾਈ ਜਾ ਸਕਦੀ ਹੈ ਅਤੇ ਇਹ ਕਰਜ਼ਾ 5 ਮਹੀਨਿਆਂ ਵਿਚ ਵਸੂਲ ਕੀਤਾ ਜਾਵੇਗਾ। ਇਸ ਦੀ ਪਹਿਲੀ ਕਿਸ਼ਤ ਨਵੰਬਰ ਦੀ ਤਨਖਾਹ ਤੋਂ ਸ਼ੁਰੂ ਹੋਵੇਗੀ। ਇਸ ਸਕੀਮ ਤਹਿਤ ਸ਼੍ਰੇਣੀ-4 ਦੇ ਕਰਮਚਾਰੀ ਬਿਨਾਂ ਵਿਆਜ 10,000 ਰੁਪਏ ਦਾ ਕਰਜ਼ਾ ਲੈ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਕਰਜ਼ਾ ਸਿਰਫ਼ ਰੈਗੂਲਰ ਕੈਟਾਗਰੀ-4 (ਗਰੁੱਪ-ਡੀ) ਦੇ ਮੁਲਾਜ਼ਮਾਂ ਨੂੰ ਹੀ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਮਜ਼ਦੂਰ, ਵਰਕ ਚਾਰਜ ਵਾਲੇ ਕਰਮਚਾਰੀ ਆਦਿ ਇਸ ਦੇ ਘੇਰੇ ਵਿਚ ਨਹੀਂ ਆਉਂਦੇ। ਜੋ ਕਰਮਚਾਰੀ ਯੋਗ ਨਹੀਂ ਹਨ, ਉਨ੍ਹਾਂ ਨੂੰ ਕਰਜ਼ਾ ਦੇਣ ਤੋਂ ਪਹਿਲਾਂ ਵੰਡ ਅਧਿਕਾਰੀ ਨੂੰ ਉਨ੍ਹਾਂ ਦੇ ਭਰੋਸੇ ‘ਤੇ ਰਿਟਰਨ ਲੈਣਾ ਚਾਹੀਦਾ ਹੈ ਤਾਂ ਜੋ ਕਰਜ਼ਾ ਸੁਰੱਖਿਅਤ ਰਹੇ ਅਤੇ ਨਿਰਧਾਰਤ ਸਮੇਂ ਦੇ ਅੰਦਰ ਵਾਪਸੀ ਕੀਤੀ ਜਾ ਸਕੇ। ਵੰਡ ਅਧਿਕਾਰੀ ਨੂੰ ਇਸ ਕਰਜ਼ੇ ਲਈ ਪ੍ਰਵਾਨਗੀ ਜਾਰੀ ਕਰਨ ਦਾ ਅਧਿਕਾਰ ਹੋਵੇਗਾ ਅਤੇ ਪ੍ਰਵਾਨਗੀ ਜਾਰੀ ਕਰਨ ਤੋਂ ਪਹਿਲਾਂ ਉਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੀ ਕਰਜ਼ਾ ਲੈਣ ਵਾਲਾ ਕਰਮਚਾਰੀ ਰਿਕਵਰੀ ਤੱਕ ਸੇਵਾ ਵਿਚ ਰਹੇਗਾ ਜਾਂ ਨਹੀਂ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡੀ ਖ਼ਬਰ, ਕੱਲ੍ਹ ਤੋਂ ਨਹੀਂ ਕੱਟੀ ਜਾਵੇਗੀ ਇਕ ਵੀ ਪਰਚੀ
ਅਕਸਰ ਦੇਖਿਆ ਜਾਂਦਾ ਹੈ ਕਿ ਸੀਨੀਅਰ ਅਧਿਕਾਰੀ ਅਤੇ ਗ੍ਰੇਡ-ਏ ਦੇ ਅਧਿਕਾਰੀ ਤਿਉਹਾਰਾਂ ਦੌਰਾਨ ਜ਼ਰੂਰੀ ਵਸਤਾਂ ਖਰੀਦਦੇ ਹਨ ਪਰ ਸ਼੍ਰੇਣੀ-4 (ਗਰੁੱਪ-ਡੀ) ਦੇ ਕਰਮਚਾਰੀ ਬੇਵੱਸ ਮਹਿਸੂਸ ਕਰਦੇ ਹਨ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਫੈਸਟੀਵਲ ਲੋਨ ਸਕੀਮ ਲੈ ਕੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ, ਪਹੁੰਚੇ CM ਭਗਵੰਤ ਮਾਨ
NEXT STORY