ਚੰਡੀਗੜ੍ਹ/ਪਟਿਆਲਾ (ਮਨਜੋਤ ਸਿੰਘ) : ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖ਼ਾਹ ਦੇ ਸਕੇਲ 'ਚ ਅਹਿਮ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਲੜੀ ਹੇਠ ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖ਼ਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : CBSE ਦੀਆਂ ਪ੍ਰੀਖਿਆਵਾਂ ਮੁਲਤਵੀ ਹੋਣ ਦਾ ਨੋਟਿਸ ਵਾਇਰਲ! ਖ਼ਬਰ 'ਚ ਜਾਣੋ ਕੀ ਹੈ ਪੂਰਾ ਸੱਚਾ
ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਪੀ. ਐੱਸ. ਪੀ. ਸੀ. ਐੱਲ. ਦੇ ਮੁਲਾਜ਼ਮਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ 'ਚ ਕੀਤਾ। ਪੀ. ਐੱਸ. ਪੀ. ਸੀ. ਐੱਲ ਵੱਲੋਂ ਸੋਧੇ ਹੋਏ ਤਨਖ਼ਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਵੀਜ਼ਨਲ ਸੁਪਰੀਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 'ਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖ਼ਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨਾਂ ਅੰਦੋਲਨ ਦੇ ਮੱਦੇਨਜ਼ਰ ਹੁਣ ਹੋਰ ਲਟਕੇਗਾ 'ਕਾਰਕਸ ਯੂਟੀਲਾਈਜੇਸ਼ਨ ਪਲਾਂਟ' ਚਾਲੂ ਕਰਨ ਦਾ ਵਿਵਾਦ
ਇਸ ਤੋਂ ਇਲਾਵਾ ਸੁਪਰੀਡੈਂਟ ਗ੍ਰੇਡ-2, ਪੀ. ਏ., ਐੱਸ. ਏ. ਐੱਸ. ਅਕਾਊਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖ਼ਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਮੁਲਾਜ਼ਮਾਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉੱਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਇਸ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਅੰਦੋਲਨ ਦੇ ਮੱਦੇਨਜ਼ਰ ਹੁਣ ਹੋਰ ਲਟਕੇਗਾ 'ਕਾਰਕਸ ਯੂਟੀਲਾਈਜੇਸ਼ਨ ਪਲਾਂਟ' ਚਾਲੂ ਕਰਨ ਦਾ ਵਿਵਾਦ
NEXT STORY