ਚੰਡੀਗੜ੍ਹ : ਪੰਜਾਬ 'ਚ ਆਪਣਾ ਘਰ ਬਣਾਉਣ ਦਾ ਸੁਫ਼ਨਾ ਦੇਖਣ ਵਾਲੇ ਲੋਕਾਂ ਦੀ ਉਡੀਕ ਹੁਣ ਖ਼ਤਮ ਹੋ ਗਈ ਹੈ। ਸੂਬੇ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਤਹਿਤ ਘਰ ਬਣਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ 3 ਸਾਲਾਂ ਬਾਅਦ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਪੋਰਟਲ ਖੋਲ੍ਹਿਆ ਹੈ। ਇਸ ਲਈ ਜੇਕਰ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਜਲਦੀ ਹੀ ਆਪਣੀ ਅਰਜ਼ੀ ਦੇ ਦਿਓ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੂਫ਼ਾਨ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਵੱਡੀ ਚਿਤਾਵਨੀ
ਜਿਵੇਂ ਹੀ ਇਹ ਪੋਰਟਲ ਖੁੱਲ੍ਹਿਆ ਤਾਂ ਸੂਬੇ 'ਚ ਅਰਜ਼ੀਆਂ ਦਾ ਹੜ੍ਹ ਆ ਗਿਆ। ਇਕ ਹਫ਼ਤੇ ਅੰਦਰ 11 ਹਜ਼ਾਰ ਲੋਕਾਂ ਨੇ ਅਰਜ਼ੀ ਦਿੱਤੀ ਹੈ। ਵੱਧ ਰਹੀਆਂ ਅਰਜ਼ੀਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਸ ਯੋਜਨਾ ਤਹਿਤ ਘਰ ਬਣਾਉਣ ਦਾ ਟੀਚਾ ਵੀ ਵਧਾ ਦਿੱਤਾ ਹੈ। ਹੁਣ ਢਾਈ ਲੱਖ ਦੀ ਬਜਾਏ ਤਿੰਨ ਲੱਖ ਘਰਾਂ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਜਾਣੋ ਕੀ ਹੈ ਪੂਰੀ ਯੋਜਨਾ
ਇਸ ਯੋਜਨਾ ਤਹਿਤ ਲਾਭਪਾਤਰੀ ਨੂੰ 2 ਕਮਰੇ, ਇਕ ਬਾਥਰੂਮ ਅਤੇ ਇਕ ਰਸੋਈ ਬਣਾਉਣ ਲਈ ਰਕਮ ਦਿੱਤੀ ਜਾਂਦੀ ਹੈ। ਇਸ ਰਗਮ 'ਚ ਸੂਬਾ ਸਰਕਾਰ ਨੇ ਆਪਣਾ ਹਿੱਸਾ 25 ਹਜ਼ਾਰ ਰੁਪਏ ਵਧਾ ਕੇ 1 ਲੱਖ ਰੁਪਏ ਕਰ ਦਿੱਤਾ ਹੈ। ਕੇਂਦਰ ਸਰਕਾਰ ਪਹਿਲਾਂ ਵਾਂਗ 1.5 ਲੱਖ ਰੁਪਏ ਦਵੇਗੀ। ਇਸੇ ਤਰ੍ਹਾਂ ਕਿਫ਼ਾਇਤੀ ਰਿਹਾਇਸ਼ ਭਾਈਵਾਲੀ 'ਚ ਵੀ ਸੂਬਾ ਸਰਕਾਰ 1 ਲੱਖ ਰੁਪਏ ਦੀ ਸਬਸਿਡੀ ਰਾਸ਼ੀ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਇਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
NEXT STORY