ਮੋਹਾਲੀ (ਰਣਬੀਰ) : ਕੇਂਦਰੀ ਰੇਲਵੇ ਮੰਤਰਾਲੇ ਨੇ ਰਾਜਪੁਰਾ-ਮੋਹਾਲੀ ਰੇਲ ਲਿੰਕ ਲਈ ਜ਼ਮੀਨ ਐਕਵਾਇਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਜ਼ਮੀਨ ਐਕਵਾਇਰ ਹੋਣ ਤੋਂ ਬਾਅਦ ਰੇਲਵੇ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਕੰਮ ’ਚ ਇਕ ਸਾਲ ਤੱਕ ਦਾ ਸਮਾਂ ਲੱਗਣ ਦੀ ਉਮੀਦ ਹੈ। ਰੇਲਵੇ ਲਾਈਨ ਪੂਰੀ ਹੋਣ ਤੋਂ ਬਾਅਦ ਇਹ ਮਾਲਵੇ ਦੇ ਲੱਖਾਂ ਲੋਕਾਂ ਨੂੰ ਸਹੂਲਤ ਪ੍ਰਦਾਨ ਕਰੇਗੀ। ਸੂਬੇ ਦੇ ਲੋਕਾਂ ਦੀ ਇਹ ਕਰੀਬ ਪੰਜ ਦਹਾਕੇ ਪੁਰਾਣੀ ਮੰਗ ਪੂਰੀ ਹੋ ਰਹੀ ਹੈ। ਕੁੱਝ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਇਸ ਰੇਲਵੇ ਲਾਈਨ ਨੂੰ ਵਿਛਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਕੰਮ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਇਹ 18.11 ਕਿਲੋਮੀਟਰ ਲੰਬੀ ਰੇਲਵੇ ਲਾਈਨ ਰਾਜਪੁਰਾ ਤੋਂ ਮੋਹਾਲੀ ਤੱਕ ਵਿਛਾਈ ਜਾਵੇਗੀ। ਇਹ ਲਾਈਨ 443 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਅਤੇ ਪੰਜਾਬ ਦੇ ਮਾਲਵਾ ਖੇਤਰ ਨੂੰ ਸਿੱਧੇ ਤੌਰ ’ਤੇ ਰਾਜ ਦੀ ਰਾਜਧਾਨੀ ਚੰਡੀਗੜ੍ਹ ਨਾਲ ਜੋੜੇਗੀ। ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਦੇ ਨਿਰਮਾਣ ਲਈ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਪਿੰਡਾਂ ਦੀ 52.84 ਹੈਕਟੇਅਰ ਜ਼ਮੀਨ ਐਕਵਾਇਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਕ ਲਾਈਨ ਨਾਲ ਮਾਲਵੇ ਦੇ 10 ਜ਼ਿਲ੍ਹਿਆਂ ਦਾ ਰਾਜਧਾਨੀ ਨਾਲ ਸਿੱਧਾ ਸੰਪਰਕ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਇਹ ਸਰਕਾਰੀ ਦਫ਼ਤਰ ਹੋਣਗੇ ਬੰਦ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਮਾਲਵੇ ਦੇ ਪਟਿਆਲਾ ਦੇ ਆਲੇ-ਦੁਆਲੇ ਕਰੀਬ 10 ਜ਼ਿਲ੍ਹਿਆਂ ਦੇ ਲੱਖਾਂ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ। ਪਟਿਆਲਾ, ਸੰਗਰੂਰ, ਰਾਜਪੁਰਾ ਅਤੇ ਮਲੇਰਕੋਟਲਾ ਸਮੇਤ ਕਈ ਜ਼ਿਲ੍ਹਿਆਂ ਦੇ ਲੋਕ ਰੋਜ਼ਾਨਾ ਕੰਮ ਲਈ ਮੋਹਾਲੀ ਅਤੇ ਚੰਡੀਗੜ੍ਹ ਦੀ ਯਾਤਰਾ ਕਰਦੇ ਹਨ। ਇਹ ਜ਼ਿਲ੍ਹੇ ਚੰਡੀਗੜ੍ਹ ਰੇਲਵੇ ਲਾਈਨ ਨਾਲ ਨਹੀਂ ਜੁੜੇ ਹੋਏ। ਵਰਤਮਾਨ ’ਚ ਰੇਲ ਗੱਡੀਆਂ ਅੰਬਾਲਾ ਰਾਹੀਂ ਚੰਡੀਗੜ੍ਹ ਜਾਂਦੀਆਂ ਹਨ, ਜਿਸ ਨਾਲ ਯਾਤਰਾ ਸਫਰ ਲੰਬਾ ਅਤੇ ਮੁਸ਼ਕਿਲ ਹੋ ਜਾਂਦਾ ਹੈ। ਇਸ ਨਾਲ ਨਾ ਸਿਰਫ਼ ਇੱਥੇ ਰੋਜ਼ਾਨਾ ਦਿਹਾੜੀ ਕਰਨ ਵਾਲੇ ਮਜ਼ਦੂਰਾਂ ਨੂੰ ਫਾਇਦਾ ਹੋਵੇਗਾ, ਸਗੋਂ ਚੰਡੀਗੜ੍ਹ ਪੀ. ਜੀ. ਆਈ. ਆਉਣ ਵਾਲੇ ਮਰੀਜ਼ਾਂ ਨੂੰ ਵੀ ਲਾਭ ਹੋਵੇਗਾ। ਵਰਤਮਾਨ ’ਚ ਯਾਤਰੀ ਲੁਧਿਆਣਾ ਤੋਂ ਅੰਬਾਲਾ ਰਾਹੀਂ ਯਾਤਰਾ ਕਰਦੇ ਹਨ, ਜਿਸ ਨਾਲ ਯਾਤਰਾ ਦਾ ਸਮਾਂ ਵੱਧਦਾ ਹੈ। ਨਵਾਂ ਰਸਤਾ ਯਾਤਰਾ ਦੀ ਦੂਰੀ ਨੂੰ ਕਰੀਬ 66 ਕਿਲੋਮੀਟਰ ਘਟਾ ਦੇਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
NEXT STORY