ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਅੱਜ ਇੱਥੇ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ 'ਚ 60.51 ਮੈਗਾਵਾਟ ਦੇ ਸਫ਼ਲਤਾ ਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਕਰੀਬ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਉਮੀਦ ਹੈ, ਜੋ ਕਿ ਪੰਜਾਬ ਵੱਲੋਂ ਸਾਫ਼ ਅਤੇ ਟਿਕਾਊ ਊਰਜਾ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਰੂਫਟਾਪ ਸੋਲਰ ਦੀ ਸਮਰੱਥਾ ਵਿੱਚ ਹੋਈ ਮਹੱਤਵਪੂਰਨ ਤਰੱਕੀ 'ਤੇ ਰੌਸ਼ਨੀ ਪਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਵੀ 86 ਮੈਗਾਵਾਟ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ।
ਇਹ ਵੀ ਪੜ੍ਹੋ : ਵੱਡਾ ਅਫ਼ਸਰ ਬਣਨ ਦੇ ਸੁਫ਼ਨੇ ਦੇਖਣ ਵਾਲੇ ਪੰਜਾਬੀ ਖਿੱਚ ਲੈਣ ਤਿਆਰੀ, ਆ ਗਈ ਨੋਟੀਫਿਕੇਸ਼ਨ
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ 'ਚਰੂਫ਼ਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ ਹੁਣ ਤੱਕ 430 ਮੈਗਾਵਾਟ ਹੋ ਗਈ ਹੈ, ਜੋ ਰਾਜ ਦੀ ਨਵਿਆਉਣਯੋਗ ਊਰਜਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ਬਹੁਪੱਖੀ ਲਾਭਾਂ ਨੂੰ ਦਰਸਾਉਂਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਮਰੱਥਾ ਵਾਧੇ ਤੋਂ ਪੈਦਾ ਹੋਣ ਵਾਲੀ ਸੂਰਜੀ ਊਰਜਾ ਪੀ. ਐੱਸ. ਪੀ. ਸੀ. ਐੱਲ. ਦੇ ਖ਼ਪਤਕਾਰਾਂ ਲਈ ਬਿਜਲੀ ਦੇ ਬਿੱਲਾਂ 'ਚ ਮਹੱਤਵਪੂਰਨ ਕਮੀ ਕਰੇਗੀ ਅਤੇ ਵਾਤਾਵਰਣ ਨੂੰ ਬਹੁਤ ਲਾਭ ਪਹੁੰਚਾਏਗੀ। ਉਨ੍ਹਾਂ ਨੇ ਸੂਬੇ ਦੇ ਘਰੇਲੂ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਰੂਫ਼ਟਾਪ ਸੋਲਰ ਸਿਸਟਮ ਲਗਾਉਣ ਅਤੇ ਪਹਿਲੇ 2 ਕਿੱਲੋਵਾਟ ਲਈ 30,000 ਰੁਪਏ ਪ੍ਰਤੀ ਕਿੱਲੋਵਾਟ, 2 ਕਿੱਲੋਵਾਟ ਤੋਂ 3 ਕਿੱਲੋਵਾਟ ਤੱਕ 18,000 ਰੁਪਏ ਪ੍ਰਤੀ ਕਿੱਲੋਵਾਟ, ਅਤੇ 3 ਕਿੱਲੋਵਾਟ ਲਈ ਕੁੱਲ 78,000 ਰੁਪਏ ਦੀ ਸਬਸਿਡੀ ਦਾ ਲਾਭ ਲੈਣ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ ਨੇ ਰੂਫ਼ਟਾਪ ਸੋਲਰ ਨੂੰ ਅਪਣਾਉਣ ਦੀ ਸਹੂਲਤ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਰਪਿਤ ਨੋਡਲ ਦਫ਼ਤਰ ਸ਼ੁਰੂ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਹੋਸ਼ ਉਡਾ ਦੇਵੇਗੀ ਇਹ ਡਰਾਉਣੀ ਰਿਪੋਰਟਇਸ ਪਹਿਲ ਕਦਮੀ ਦਾ ਮਕਸਦ ਸੂਰਜੀ ਊਰਜਾ ਦੀ ਵਰਤੋਂ ਕਰਨ 'ਚ ਦਿਲਚਸਪੀ ਰੱਖਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਲਈ ਸਿੰਗਲ-ਪੁਆਇੰਟ ਸੰਪਰਕ ਪ੍ਰਦਾਨ ਕਰਨਾ ਹੈ। ਇਸ ਨੋਡਲ ਦਫ਼ਤਰ ਨਾਲ 9646129246 'ਤੇ ਫ਼ੋਨ ਕਰ ਕੇ ਜਾਂ rts.ipc@gmail.com 'ਤੇ ਈ-ਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਰੂਫਟਾਪ ਸੂਰਜੀ ਊਰਜਾ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਵਿਆਪਕ ਜਨਤਕ ਜਾਗਰੂਕਤਾ ਪੈਦਾ ਕਰਨ ਲਈ, ਪੀ. ਐੱਸ. ਪੀ. ਸੀ. ਐੱਲ ਵਲੋਂ ਪ੍ਰਮੁੱਖ ਅਖ਼ਬਾਰਾਂ ਵਿੱਚ ਵੱਖ-ਵੱਖ ਇਸ਼ਤਿਹਾਰਾਂ ਅਤੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਹਿਲ ਕਦਮੀਆਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੀਆਂ ਬਿਜਲੀ ਲੋੜਾਂ ਲਈ ਸੂਰਜੀ ਊਰਜਾ ਹੱਲ ਅਪਣਾਉਣ ਪ੍ਰਤੀ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਿਜਲੀ ਮਿਸ਼ਰਣ ਉਤਪਾਦਨ 'ਚ ਸਾਫ਼-ਸੁਥਰੀ ਅਤੇ ਲਾਗਤ ਪੱਖੋਂ ਪ੍ਰਭਾਵਸ਼ਾਲੀ ਨਵਿਆਉਣਯੋਗ ਊਰਜਾ ਦਾ ਹਿੱਸਾ ਵਧਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਰੂਫ਼ਟਾਪ ਸੋਲਰ ਊਰਜਾ ਨੂੰ ਉਤਸ਼ਾਹਿਤ ਕਰਕੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਸਾਰਥਕ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਲਈ ਇੱਕ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਹੋਰ ਵਧਾਉਣ ਪ੍ਰਤੀ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦਾ ਝਾਂਸਾ ਦੇ ਕੇ 6 ਮਹੀਨੇ ਤੱਕ ਬਣਾਏ ਸਰੀਰਕ ਸਬੰਧ
NEXT STORY