ਮੋਹਾਲੀ (ਨਿਆਮੀਆਂ) : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ 'ਚ ਅਧਿਕਾਰੀਆਂ ਨੂੰ ਸਰਕਾਰੀ ਰਿਹਾਇਸ਼ ਦੇਣ ਲਈ ਗਮਾਡਾ ਤੋਂ 167 ਫਲੈਟ ਖ਼ਰੀਦੇ ਹਨ। ਜਾਣਕਾਰੀ ਮੁਤਾਬਕ ਬੀਤੇ ਦਿਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੋਹਾਲੀ ਵਿਖੇ ਪੁਰਬ ਪ੍ਰੀਮੀਅਮ ਅਪਾਰਟਮੈਂਟਸ ਦਾ ਦੌਰਾ ਕਰਕੇ ਭਗਵੰਤ ਮਾਨ ਸਰਕਾਰ ਵਲੋਂ ਖ਼ਰੀਦੇ ਗਏ ਫਲੈਟਾਂ ਦਾ ਜਾਇਜ਼ਾ ਲਿਆ। ਇਨ੍ਹਾਂ ਫਲੈਟਾਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ 'ਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਤੋਂ ਕਰੀਬ 167 ਟਾਈਪ 3 ਅਤੇ ਟਾਈਪ 2 ਫਲੈਟ ਖ਼ਰੀਦੇ ਗਏ ਹਨ, ਜੋ ਜਲਦੀ ਹੀ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਜਲਦੀ ਕਰ ਲਓ
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨਾਲ ਇਨ੍ਹਾਂ ਫਲੈਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਮਕਾਨਾਂ ਦੀ ਮੰਗ ਅਨੁਸਾਰ ਸਾਰੀਆਂ ਲੋੜੀਂਦੀਆਂ ਲੋੜਾਂ ਦੀ ਜਾਂਚ ਕਰਨ ਲਈ ਕਿਹਾ ਗਿਆ। ਲੋਕ ਨਿਰਮਾਣ ਵਿਭਾਗ ਦੀ ਟੀਮ 'ਚ ਸਿਵਲ ਅਤੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀਆਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਕਾਮੇ 10 ਰੁਪਏ 'ਚ ਲੈ ਸਕਣਗੇ ਵੱਡੀਆਂ ਸਹੂਲਤਾਂ, ਪੜ੍ਹੋ ਪੂਰੀ ਖ਼ਬਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਹਾਲੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਕਾਰੀ ਰਿਹਾਇਸ਼ ਦੀ ਮੰਗ ਨੂੰ ਪੰਜਾਬ ਸਰਕਾਰ ਦੀ ਪਹਿਲ ਕਦਮੀ ਨਾਲ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਸੂਬਾ ਸਰਕਾਰ ਦੇ ਮਕਾਨ ਅਲਾਟਮੈਂਟ ਨਿਯਮਾਂ ਅਨੁਸਾਰ ਵਿਚਾਰਿਆ ਜਾ ਸਕੇ। ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਸੂਬਾਈ ਅਧਿਕਾਰੀਆਂ ਨੂੰ ਵੀ ਕੁੱਝ ਫਲੈਟ ਅਲਾਟ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਏ. ਡੀ. ਸੀ. ਵਿਰਾਜ ਐੱਸ ਤਿੜਕੇ, ਐੱਸ. ਡੀ. ਐੱਮ. ਦਮਨਦੀਪ ਕੌਰ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਧਾਰਮਿਕ ਅਸਥਾਨ 'ਤੇ ਜਾ ਰਹੇ ਸ਼ਰਧਾਲੂ ਹੋਏ ਸ਼ਿਕਾਰ
NEXT STORY