ਚੰਡੀਗੜ੍ਹ (ਅੰਕੁਰ ) : ਪੰਜਾਬ ਸਰਕਾਰ ਨੇ ਪੂਰਨ ਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਢੁੱਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ ਹੋਰ ਉਪਰਾਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਐੱਨ. ਈ. ਈ. ਟੀ. ਤੇ ਆਈ. ਆਈ. ਟੀ./ਜੇ. ਈ. ਈ. ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਸੂਬਾ ਪੱਧਰੀ ਰਿਹਾਇਸ਼ੀ ਪੇਸ਼ੇਵਰ ਕੋਚਿੰਗ ਕੈਂਪ ਸੋਮਵਾਰ ਤੋਂ ਸ਼ੁਰੂ ਕੀਤਾ ਗਿਆ ਹੈ। ਇਹ ਕੈਂਪ ਪੰਜਾਬ ਭਰ ਤੋਂ ਮੋਹਾਲੀ ਅਤੇ ਜਲੰਧਰ ਦੇ ਸਕੂਲਾਂ ’ਚ 300-300 ਵਿਦਿਆਰਥੀਆਂ ਲਈ ਲਾਭਕਾਰੀ ਹੋਵੇਗਾ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੈਂਪ 29 ਦਸੰਬਰ ਤੱਕ ਜਲੰਧਰ ਅਤੇ ਐੱਸ. ਏ. ਐੱਸ. ਨਗਰ ਵਿਖੇ ਚੱਲੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਲੱਗੇਗਾ ਲੰਬਾ Powercut, ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ
ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਜੇ. ਈ. ਈ. ਦੇ ਵਿਦਿਆਰਥੀ 8ਵੀਂ ਤੋਂ ਅਤੇ ਐੱਨ. ਈ.ਈ. ਟੀ. ਦੇ ਵਿਦਿਆਰਥੀ 15 ਦਸੰਬਰ ਤੋਂ ਸਿਖਲਾਈ ਲਈ ਆਉਣਗੇ। ਉਦਘਾਟਨ ਵਾਲੇ ਦਿਨ ਵਿਦਿਆਰਥੀਆਂ ਨੇ ਗਿੱਧੇ, ਭੰਗੜੇ ਅਤੇ ਪੰਜਾਬੀ ਬੋਲੀਆਂ ਅਤੇ ਹੋਰ ਕਲਾਤਮਿਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਨੂੰ ਪੇਸ਼ ਕੀਤਾ ਤੇ ਕੈਂਪ ਲਈ ਇਕ ਊਰਜਾਵਾਨ ਤੇ ਸਾਜ਼ਗਾਰ ਮਾਹੌਲ ਸਥਾਪਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਪਹਿਲ ਦਾ ਮਕਸਦ ਸਰਕਾਰੀ ਸਕੂਲਾਂ ’ਚ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣਾ ਹੈ। ਪ੍ਰੋਗਰਾਮ ਇਹ ਯਕੀਨੀ ਬਣਾਵੇਗਾ ਕਿ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਮਾਹਿਰ ਫੈਕਲਟੀ ਤੋਂ ਢੁੱਕਵੀਂ ਕੋਚਿੰਗ ਪ੍ਰਾਪਤ ਹੋਵੇ।
ਇਹ ਵੀ ਪੜ੍ਹੋ : ਪੰਜਾਬ 'ਚ 16 ਦਸੰਬਰ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਜਲੰਧਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੈਂਪ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ, ਜਿਸ ’ਚ 80 ਤੋਂ ਵੱਧ ਸਿੱਖਿਆ ਅਫ਼ਸਰਾਂ ਵੱਲੋਂ ਸੰਚਾਲਨ ਕੀਤਾ ਜਾਵੇਗਾ। ਉਨ੍ਹਾਂ ਕਿ ‘ਫੀਜ਼ਿਕਸ ਵਾਲਾ’ ਤੋਂ ਉੱਚ ਯੋਗਤਾ ਪ੍ਰਾਪਤ ਸਿੱਖਿਅਕ ਜੇ. ਈ. ਈ. ਮੇਨ, ਜੇ. ਈ. ਈ. ਐਡਵਾਂਸਡ ਤੇ ਐੱਨ. ਈ. ਈ. ਟੀ. ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵਿਸ਼ੇਸ਼ ਕੋਚਿੰਗ ਪ੍ਰਦਾਨ ਕਰਨਗੇ। ਜ਼ਿਕਰਯੋਗ ਹੈ ਕਿ ਪੂਰੀ ਤਰ੍ਹਾਂ ਵਿਚਾਰ ਕੇ ਤਿਆਰ ਕੀਤਾ ਗਿਆ ਸਿਲੇਬਸ ਬੁਨਿਆਦੀ ਸੰਕਲਪਾਂ ’ਤੇ ਜ਼ੋਰ ਦਿੰਦਾ ਹੈ ਅਤੇ ਵਿਆਪਕ ਕਵਰੇਜ ਕਰਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਵਿਦਿਆਰਥੀ 21 ਦਿਨਾਂ ਦੀ ਕੋਚਿੰਗ ਦੌਰਾਨ ਡੂੰਘਾਈ ਨਾਲ ਗਿਆਨ ਪ੍ਰਾਪਤ ਕਰਨ। ਪ੍ਰੋਬਲਮ-ਸੌਲਵਿੰਗ ਸੈਸ਼ਨ ਵਿਦਿਆਰਥੀਆਂ ਨੂੰ ਗੁੰਝਲਦਾਰ ਵਿਸ਼ਿਆਂ ਨੂੰ ਸਮਝਣ , ਚੁਣੌਤੀਪੂਰਨ ਸਮੱਸਿਆਵਾਂ ਨੂੰ ਹੱਲ ਕਰਨ ਤੇ ਪ੍ਰੀਖਿਆ ਵਿਸ਼ੇਸ਼ ਰਣਨੀਤੀਆਂ ਤੇ ਪਕੜ ਬਣਾਉਣ ’ਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਬਿਨਾਂ ਕਿਸੇ ਦੁਚਿੱਤੀ ਤੋਂ ਇਸ ਨਿਵੇਕਲੀ ਪਹਿਲ ਕਦਮੀ ਦਾ ਲਾਭ ਲੈਣ ਕਿਉਂਕਿ ਇਸ ਨੂੰ ਭਰਪੂਰ ਤੇ ਯਾਦਗਾਰੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਗਨਾਂ ਵਾਲੇ ਘਰ ਪਏ ਕੀਰਣੇ, ਵਿਆਹ ਤੋਂ ਦੂਜੇ ਦਿਨ ਲਾੜੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
NEXT STORY