ਜਲੰਧਰ (ਸੁਨੀਲ)- ਜਲੰਧਰ ਵਿਖੇ ਪਿੰਡ ਰਾਏਪੁਰ-ਰਸੂਲਪੁਰ 'ਚ ਇੰਫਲੂਐਂਸਰ ਅਤੇ ਯੂ-ਟਿਊਬਰ ਨਵਦੀਪ ਸਿੰਘ ਸੰਧੂ ਉਰਫ਼ ਡਾ. ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਸ ਨੇ ਹੁਣ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਪੁਲਸ ਮੁਲਾਜ਼ਮ ਦਾ 21 ਸਾਲਾ ਬੇਟਾ ਵੀ ਸ਼ਾਮਲ ਹੈ। ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਇਸ ਬਾਰੇ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕਰ ਸਕਦੇ ਹਨ।
ਇਹ ਵੀ ਪੜ੍ਹੋ : ED ਦੀ ਵੱਡੀ ਕਾਰਵਾਈ, ਜਲੰਧਰ 'ਚ ਸਾਬਕਾ ਡਿਪਟੀ ਪੋਸਟਮਾਸਟਰ ਦੀ ਜਾਇਦਾਦ ਜ਼ਬਤ
ਦੱਸਿਆ ਜਾ ਰਿਹਾ ਹੈ ਕਿ 21 ਸਾਲਾ ਮੁੰਡੇ ਵੱਲੋਂ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕੀਤੇ ਗਏ ਹਨ। ਹੁਣ ਤੱਕ ਇਸ ਮਾਮਲੇ ’ਚ ਇਕ ਮਹਿਲਾ ਸਣੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਦੋ ਮੁੱਖ ਮੁਲਜ਼ਮ ਅਤੇ ਲੌਜਿਸਟਿਕਸ ਸਪੋਰਟ ਦੇਣ ਵਾਲੇ ਤਿੰਨ ਲੋਕ ਸ਼ਾਮਲ ਹਨ। ਗ੍ਰਿਫ਼ਤਾਰ ਕੀਤੀ ਗਈ ਔਰਤ ਨੇ ਆਪਣੇ ਘਰ ਵਿਚ ਗ੍ਰਨੇਡ ਛੁਪਾ ਕੇ ਰੱਖਿਆ ਸੀ। ਪੁਲਸ ਨੇ ਇਸ ਮਾਮਲੇ ਵਿਚ ਦੋ ਐਨਕਾਊਂਟਰ ਕੀਤੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...
ਮੁਲਜ਼ਮਾਂ ਨਾਲ ਬੀਤੇ ਦਿਨੀਂ ਪਹਿਲਾ ਐਨਕਾਊਂਟਰ ਉਸੇ ਥਾਂ ’ਤੇ ਹੋਇਆ, ਜਿੱਥੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਦੋਂਕਿ ਦੂਜਾ ਮੁਕਾਬਲਾ ਪੁਲਸ ਵੱਲੋਂ ਆਦਮਪੁਰ ਦੇ ਪਿੰਡ ਚੂੜਵਾਲੀ ਨੇੜੇ ਕੀਤਾ ਗਿਆ। ਦੋਵਾਂ ਮੁੱਠਭੇੜਾਂ 'ਚ ਬਦਮਾਸ਼ ਜ਼ਖ਼ਮੀ ਹੋ ਗਏ ਹਨ। ਦੂਜੇ ਮੁਕਾਬਲੇ ਤੋਂ ਬਾਅਦ ਮੁੱਖ ਦੋਸ਼ੀ ਦੇ ਨਾਲ ਉਸ ਦੇ ਦੋ ਹੋਰ ਸਾਥੀਆਂ ਅਤੇ ਇਕ ਔਰਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਦਿਹਾਤੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਵਿਚੋਂ ਇਕ ਪੁਲਸ ਮੁਲਾਜ਼ਮ ਦਾ ਪੁੱਤਰ ਹੈ। ਉਥੇ ਹੀ ਇਸ ਮਾਮਲੇ ਵਿਚ ਬਾਅਦ ਵਿਚ ਇੰਸਪੈਕਟਰ ਪੁਸ਼ਪ ਬਾਲੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ।
ਇਹ ਵੀ ਪੜ੍ਹੋ : ਸ਼ਰਮਨਾਕ! ਰੱਬਾ ਕਿਸੇ ਨੂੰ ਨਾ ਦਈਂ ਅਜਿਹੀ ਮਾਂ, ਪ੍ਰੇਮੀ ਨਾਲ ਸੰਬੰਧ ਬਣਾਉਂਦਿਆਂ ਮਾਸੂਮ ਧੀ ਨਾਲ ਕੀਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਪੈਸ਼ਲ DGP ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਕੀਤਾ ਅਚਨਚੇਤ ਨਿਰੀਖਣ, ਚੱਪੇ-ਚੱਪੇ ਨੂੰ ਖੰਗਾਲਿਆ
NEXT STORY