ਚੰਡੀਗੜ੍ਹ (ਸੁਸ਼ੀਲ)- 28 ਸਾਲਾ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਪੀ. ਜੀ. ਆਈ. ਚੰਡੀਗੜ੍ਹ ’ਚ ਲਗਭਗ 2 ਮਹੀਨੇ ਇਲਾਜ ਤੋਂ ਬਾਅਦ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਮਾਂ ਕਾਂਤਾ ਦੇਵੀ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲਸ ਨੇ ਸੈਕਟਰ-34 ਥਾਣੇ ’ਚ ਅਗਵਾ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਮਾਂ ਨੇ ਧੀ ਦੇ ਕਤਲ ਦਾ ਸ਼ੱਕ ਉਸ ਦੇ 2 ਜਾਣਕਾਰਾਂ ਸ਼ੁਭੀ ਅਤੇ ਪਿੰਦਾ ’ਤੇ ਜਤਾਇਆ ਹੈ। ਪੁਲਸ ਦੋਵਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ: '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ ਦੇ'ਤੀ ਧਮਕੀ

ਸ਼ਿਕਾਇਤ ਅਨੁਸਾਰ, 3 ਜੁਲਾਈ ਦੀ ਰਾਤ ਸ਼ੁਭੀ ਅਤੇ ਪਿੰਦਾ ਨੇ ਮਨਜੀਤ ਨੂੰ ਸੈਕਟਰ-34 ਸਥਿਤ ਸ਼ਰਾਬ ਦੇ ਠੇਕੇ ਕੋਲ ਮਿਲਣ ਲਈ ਬੁਲਾਇਆ ਸੀ। ਦੋਸ਼ ਹੈ ਕਿ ਉੱਥੇ ਪਹੁੰਚਣ ’ਤੇ ਦੋਵੇਂ ਉਸ ਨੂੰ ਜ਼ਬਰਦਸਤੀ ਕਾਰ ’ਚ ਬਿਠਾ ਕੇ ਮੋਰਿੰਡਾ ਲੈ ਗਏ। ਮਾਂ ਨੇ ਦੋਸ਼ ਲਾਇਆ ਕਿ ਉੱਥੇ ਮਨਜੀਤ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਅੱਗ ਲਗਾ ਦਿੱਤੀ ਗਈ।
ਇਹ ਵੀ ਪੜ੍ਹੋ: ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

ਇਕ ਪਛਾਣ ਵਾਲੇ ਨੇ ਮਨਜੀਤ ਨੂੰ ਅੱਗ ਦੀਆਂ ਲਪਟਾਂ ’ਚ ਘਿਰਿਆ ਵੇਖਿਆ ਅਤੇ ਅੱਗ ਬੁਝਾ ਕੇ ਉਸ ਨੂੰ ਹਸਪਤਾਲ ਪਹੁੰਚਾਇਆ। ਗੰਭੀਰ ਹਾਲਤ ’ਚ ਉਸ ਨੂੰ ਮੋਹਾਲੀ ਦੇ ਇੱਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੋਂ 9 ਜੁਲਾਈ ਨੂੰ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ। ਲੱਗਭਗ 2 ਮਹੀਨੇ ਇਲਾਜ ਚੱਲਣ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ ਗ੍ਰਿਫਤਾਰ

ਮਾਂ ਦਾ ਦੋਸ਼ ਹੈ ਕਿ ਮਨਜੀਤ ਪੁਲਸ ਨੂੰ ਬਿਆਨ ਦੇਣਾ ਚਾਹੁੰਦੀ ਸੀ, ਪਰ ਸੂਚਨਾ ਦੇਣ ਦੇ ਬਾਵਜੂਦ ਖਰੜ ਸਦਰ ਪੁਲਸ ਸਮੇਂ ਸਿਰ ਹਸਪਤਾਲ ਨਹੀਂ ਪਹੁੰਚੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਧੀ ਦਾ ਬਿਆਨ ਸਮੇਂ ਸਿਰ ਦਰਜ ਹੋ ਜਾਂਦਾ ਤਾਂ ਮਾਮਲੇ ’ਚ ਅਹਿਮ ਸੁਰਾਗ ਮਿਲ ਸਕਦੇ ਸਨ। ਹਾਲਾਂਕਿ, ਪੁਲਿਸ ਨੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨਾਲ ਪੂਰਾ ਸਹਿਯੋਗ ਕੀਤਾ।
ਇਹ ਵੀ ਪੜ੍ਹੋ: ਰੱਖੜੀ ’ਤੇ ਰਾਮਦੇਵ ਨੇ ਕੰਗਨਾ ਨੂੰ ਮਠਿਆਈ ਤੇ ਰੁਪਏ ਭੇਜੇ : ਕਿਹਾ-ਵਿਵਾਦ ਖਤਮ ਕਰੋ

ਦੱਸਿਆ ਗਿਆ ਹੈ ਕਿ ਘਟਨਾ ਦੇ ਸਬੰਧ ’ਚ ਪੀ. ਜੀ. ਆਈ. ਪੁਲਸ ਚੌਕੀ ’ਚ ਰੋਜ਼ਨਾਮਚਾ ਵੀ ਦਰਜ ਕੀਤਾ ਗਿਆ ਸੀ। ਹੁਣ ਮੌਤ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਮਾਂ ਦੇ ਬਿਆਨ ਦੇ ਆਧਾਰ ’ਤੇ ਅਗਵਾ ਅਤੇ ਕਤਲ ਦੀ FIR ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ ਹੋਲੋਗ੍ਰਾਮ ਸ਼ੋਅ
ਚੰਡੀਗੜ੍ਹ ਦੀ ਡਿਪਟੀ ਸੁਪਰਡੈਂਟ ਪੁਲਸ (ਦੱਖਣੀ) ਗੁਰਜੀਤ ਕੌਰ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਇਸ ਘਟਨਾ ਦੇ ਪਿੱਛੇ ਲੋਕਾਂ ਦਾ ਪਤਾ ਲਗਾਉਣ ਲਈ CCTV ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ, ਇਸ ਤੋਂ ਇਲਾਵਾ ਕਥਿਤ ਅਗਵਾ ਦੇ ਆਲੇ ਦੁਆਲੇ ਦੇ ਹਾਲਾਤਾਂ ਦਾ ਵੀ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ। ਕਤਲ ਦੇ ਪਿੱਛੇ ਦਾ ਉਦੇਸ਼ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ 'ਚ ਲਿਆ ਇਹ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
NEXT STORY