ਜਲੰਧਰ/ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ-ਜਲੰਧਰ ਰੋਡ ਅੱਡਾ ਮੰਡਿਆਲਾ ਵਿਖੇ ਐੱਲ. ਪੀ. ਜੀ. ਗੈਸ ਦਾ ਭਰਿਆ ਟੈਂਕਰ ਅਤੇ ਪਿੱਕਅਪ ਵੈਨ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਇਹ ਹਾਦਸਾ ਰਾਤ ਵੇਲੇ ਵਾਪਰਿਆ, ਜਿਸ ਕਾਰਨ ਅੱਗ ਦੀਆਂ ਲਪਟਾਂ ਅਤੇ ਚੱਲਦੇ ਧਮਾਕੇ ਕਾਰਨ ਪਿੰਡ ਵਾਸੀ ਘਬਰਾ ਗਏ ਅਤੇ ਲੋਕ ਆਪਣੇ ਘਰ ਤੋਂ ਬਾਹਰ ਖੇਤਾਂ ਵੱਲ ਨੂੰ ਭੱਜ ਗਏ। ਹਾਦਸੇ ਨੂੰ ਬਿਆਨ ਕਰਦੀਆਂ ਭਿਆਨਕ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਨੂੰ ਵੇਖ ਕੇ ਹਰ ਕਿਸੇ ਦੀ ਰੂਹ ਕੰਬ ਗਈ।

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...
ਇਸ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਮੌਕੇ ’ਤੇ ਇਲਾਕਾ ਨਿਵਾਸੀ ਅਤੇ ਪ੍ਰਸਾਸ਼ਨ ਨੇ ਆ ਕੇ ਹਾਲਾਤ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਜ਼ਿਲ੍ਹਾ ਪ੍ਰਸ਼ਾਸਨ ਤੋਂ ਨਾਰਾਜ਼ ਲੋਕਾਂ ਨੇ ਹੁਣ ਹੁਸ਼ਿਆਰਪੁਰ ਜਲੰਧਰ ਰੋਡ ਬੰਦ ਕਰ ਦਿੱਤਾ ਹੈ। ਲੋਕ ਅੱਡਾ ਮੰਡਿਆਲਾਂ ਵਿਖੇ ਬੈਠ ਗਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਪ੍ਰਸਾਸ਼ਨ ਕੋਈ ਕਾਰਵਾਈ ਨਹੀਂ ਕਰਦਾ, ਉਹ ਸੜਕ ਤੋਂ ਨਹੀਂ ਉਠਣਗੇ। ਪਿੰਡ ਵਾਸੀਆਂ ਨੇ ਕਿਹਾ ਕਿ ਜਿਹੜੇ ਵਿਅਕਤੀ ਜ਼ਖ਼ਮੀ ਹਨ, ਉਨ੍ਹਾਂ ਦੀ ਹਾਲਤ ਵੀ ਬਹੁਤ ਗੰਭੀਰ ਹੈ। ਚਸ਼ਮਦੀਦ ਗੁਰਪ੍ਰੀਤ ਗੋਲਡੀ ਅਤੇ ਰਮੇਸ਼ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ 4 ਕਿਲੋਮੀਟਰ ਦੂਰ ਤੱਕ ਵਿਖਾਈ ਦੇ ਰਹੀਆਂ ਸਨ। ਕਈ ਘਰ ਉੱਡ ਗਏ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੇ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿੱਚ ਐੱਲ. ਪੀ. ਜੀ. ਨਾਲ ਭਰੇ ਇਕ ਟੈਂਕਰ ਵਿੱਚ ਧਮਾਕਾ ਹੋਇਆ ਸੀ। ਟੈਂਕਰ ਇਕ ਮਿੰਨੀ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ। ਗੈਸ ਲੀਕ ਹੋਣ ਤੋਂ ਬਾਅਦ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਆਲੇ-ਦੁਆਲੇ ਦਾ ਇਲਾਕਾ ਆਪਣੀ ਲਪੇਟ ਵਿੱਚ ਆ ਗਿਆ। ਆਪਣੇ ਘਰਾਂ ਵਿੱਚ ਸੁੱਤੇ ਪਏ ਲੋਕ ਝੁਲਸ ਗਏ। ਲੋਕ ਆਪਣੇ ਆਪ ਨੂੰ ਬਚਾਉਣ ਲਈ ਆਪਣੇ ਘਰਾਂ ਤੋਂ ਭੱਜ ਗਏ।

ਫਾਇਰ ਬ੍ਰਿਗੇਡ, ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਲੋਕਾਂ ਨੂੰ ਤੁਰੰਤ ਘਰਾਂ ਤੋਂ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ। ਮਰੀਜ਼ਾਂ ਦੀ ਵੱਡੀ ਗਿਣਤੀ ਕਾਰਨ ਹਸਪਤਾਲ ਵਿੱਚ ਬਿਸਤਰਿਆਂ ਦੀ ਘਾਟ ਪੈ ਗਈ। ਇਕ ਬਿਸਤਰੇ 'ਤੇ ਦੋ ਮਰੀਜ਼ਾਂ ਨੂੰ ਰੱਖ ਕੇ ਇਲਾਜ ਸ਼ੁਰੂ ਕੀਤਾ ਗਿਆ। ਇਸ ਹਾਦਸੇ ਵਿਚ 30 ਤੋਂ ਵਧੇਰੇ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।




ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...
NEXT STORY