ਤਰਨਤਾਰਨ (ਮਨਦੀਪ ਸੋਢੀ) : ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਮਰਹਾਣਾ ਵਿਖੇ ਕੁੜੀ ਵੱਲੋਂ ਭੱਜ ਕੇ ਪਿੰਡ ਦੇ ਮੁੰਡੇ ਨਾਲ ਪ੍ਰੇਮ ਵਿਆਹ ਕਰਵਾਉਣ ਤੋਂ ਨਰਾਜ਼ ਲੜਕੀ ਦੇ ਭਰਾਵਾਂ ਵੱਲੋਂ ਮੁੰਡੇ ਦੇ ਮਾਮੇ ਦਾ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਨ੍ਹਾਂ ਹੀ ਕੁੜੀ ਦੇ ਭਰਾਵਾਂ ਵੱਲੋਂ ਮ੍ਰਿਤਕ ਦੀ ਪਤਨੀ ਤੇ ਲੜਕੀ ਦੀ ਜਿਥੇ ਕੁੱਟਮਾਰ ਕੀਤੀ ਗਈ ਉਥੇ ਹੀ ਲੜਕੀ ਦੇ ਕਪੜੇ ਪਾੜ ਦਿੱਤੇ। ਉਧਰ ਪੁਲਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲੇ, ਦੇਖੋ ਲਿਸਟ
ਮ੍ਰਿਤਕ ਦੀ ਪਤਨੀ ਅਤੇ ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਦੋਹਤੇ ਦੇ ਪਿੰਡ ਦੀ ਲੜਕੀ ਨਾਲ ਪ੍ਰੇਮ ਸੰਬੰਧ ਸਨ। ਤਿੰਨ ਸਾਲ ਪਹਿਲਾਂ ਉਨ੍ਹਾਂ ਵੱਲੋਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰ ਲਿਆ ਗਿਆ, ਜਿਸ ਤੋਂ ਨਾਰਾਜ਼ ਲੜਕੀ ਦੇ ਭਰਾਵਾਂ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਵੱਲੋਂ ਰਾਮਪਾਲ ਸਿੰਘ ਦੀ ਕੁੱਟਮਾਰ ਕੀਤੀ ਗਈ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕੱਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਲੋਕਾਂ ਵੱਲੋਂ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ ਅਤੇ ਕਪੜੇ ਪਾੜ ਦਿੱਤੇ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਬੇਖੌਫ ਚੋਰਾਂ ਨੇ ਮੰਦਰ ਨੂੰ ਬਣਾਇਆ ਨਿਸ਼ਾਨਾ, ਗੋਲਕ ਲੈ ਕੇ ਹੋਏ ਫਰਾਰ
ਉਧਰ ਪੁਲਸ ਵੱਲੋਂ ਥਾਣਾ ਚੋਹਲਾ ਸਾਹਿਬ ਵਿਖੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀ ਐੱਸ ਪੀ ਗੋਇੰਦਵਾਲ ਸਾਹਿਬ ਅਤੁੱਲ ਸੋਨੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਤਿੰਨ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲੇ, ਦੇਖੋ ਲਿਸਟ
NEXT STORY