ਪੈਰਿਸ (ਭੱਟੀ)- ਫਰਾਂਸ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਤਕਰੀਬਨ 10 ਵਜੇ ਪੰਜਾਬੀਆਂ ਦੀਆਂ ਦੋ ਧਿਰਾਂ ਨੇ ਇਕ-ਦੂਜੇ ਨੂੰ ਵੰਗਾਰ ਕੇ ਫਰਾਂਸ ਦੇ ਜ਼ਿਲ੍ਹਾ ਨੰਬਰ 93 ਦੇ ਪਿੰਡ ਡਰਾਂਸੀ ਵਿਖੇ ਕਾਤਲਾਨਾ ਹਮਲਾ ਕੀਤਾ।
ਦੋਹਾਂ ਧਿਰਾਂ ਦੇ ਨੌਜਵਾਨਾਂ ਦੀ ਗਿਣਤੀ ਲੱਗਭਗ ਇਕ ਦਰਜਨ ਦੱਸੀ ਜਾ ਰਹੀ ਹੈ। ਇਸ ਗੋਲੀਬਾਰੀ ਦੌਰਾਨ ਵਿਕਰਮਜੀਤ ਸਿੰਘ ਉਰਫ ਵਿੱਕੀ ਦੇ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੂਸਰਾ ਸਾਥੀ, ਜਿਸ ਦਾ ਨਾਂ ਚੀਮਾ ਦੱਸਿਆ ਜਾ ਰਿਹਾ ਹੈ, ਉਹ ਵੀ ਸਰਕਾਰੀ ਹਸਪਤਾਲ ਐਵੀਸਨ ਵਿਖੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਇਹ ਵੀ ਪੜ੍ਹੋ- Air India ਦੀ ਇਕ ਹੋਰ ਫਲਾਈਟ 'ਚ ਆਈ ਖ਼ਰਾਬੀ ! ਦਿੱਲੀ ਆਉਂਦੇ ਸਮੇਂ ਰਸਤੇ 'ਚੋਂਂ ਹੀ ਭੇਜਿਆ ਗਿਆ ਵਾਪਸ
ਮੌਕੇ ’ਤੇ ਪੁੱਜੀ ਪੁਲਸ ਨੇ 2 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਫਰਾਰ ਹੋਣ 'ਚ ਕਾਮਯਾਬ ਹੋ ਗਏ। ਫਿਲਹਾਲ ਫਰਾਰ ਹੋਏ ਮੁਲਜ਼ਮਾਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਵਿੱਕੀ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਉਸ ਦੇ ਪਿੰਡ ਕਾਲਾ ਬਾਗੜੀਆਂ ਵਿਖ਼ੇ ਸਬੰਧਤ ਪਰਿਵਾਰ ਸਮੇਤ ਸਾਰਾ ਪਿੰਡ ਸੋਗ ਵਿਚ ਡੁੱਬ ਗਿਆ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ
NEXT STORY