ਬਰਨਾਲਾ (ਵੈੱਬਡੈਸਕ)- ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇਕ ਬੇਹੱਦ ਖ਼ੌਫ਼ਨਾਕ ਵਾਰਦਾਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਧਨੌਲਾ ਵਿਖੇ ਇਕ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਹੈ, ਜਿਸ ਦੀ ਪਛਾਣ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਧਨੌਲਾ ਵਜੋਂ ਹੋਈ ਹੈ।
ਇਹ ਵਾਰਦਾਤ ਬੀਤੀ ਰਾਤ ਵਾਪਰੀ, ਜਦੋਂ ਉਕਤ ਨੌਜਵਾਨ ਆਪਣੇ ਇਕ ਦੋਸਤ ਦੀ ਭੈਣ ਦੇ ਵਿਆਹ ਸਮਾਗਮ 'ਚ ਗਿਆ ਹੋਇਆ ਸੀ। ਉੱਥੇ ਉਸ ਦਾ ਕਿਸੇ ਗੱਲ ਨੂੰ ਲੈ ਇਕ ਨੌਜਵਾਨ ਨਾਲ ਲੜਾਈ-ਝਗੜਾ ਹੋ ਗਿਆ, ਜਿਸ ਮਗਰੋਂ ਉਸ ਨੇ ਆਪਣੇ ਪਿਤਾ ਨੂੰ ਬੁਲਾ ਲਿਆ। ਉਸ ਦੇ ਪਿਤਾ ਨੇ ਨੌਜਵਾਨਾਂ ਨੂੰ ਸਮਝਾਉਣ ਦੀ ਬਜਾਏ ਉਸ ਨੇ ਮੰਗਲ 'ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ, ਜਿਸ ਮਗਰੋਂ ਉਹ ਉੱਥੋਂ ਫਰਾਰ ਹੋ ਗਏ। ਉਨ੍ਹਾਂ ਦੀ ਡੀ.ਜੇ. 'ਤੇ ਭੰਗੜਾ ਪਾਉਂਦਿਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਇਸ ਮਗਰੋਂ ਉਸ ਨੂੰ ਜ਼ਖ਼ਮੀ ਹਾਲਤ 'ਚ ਧਨੌਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਕਰਨ ਸਿੰਘ ਤੇ ਉਸ ਦੇ ਪਿਤਾ 'ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਸ ਨੇ ਫ਼ਰਾਰ ਪਿਓ-ਪੁੱਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
NEXT STORY