ਪਟਿਆਲਾ- ਇਕ ਪਾਸੇ ਜਿੱਥੇ ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ ਕਰ ਰਹੇ ਹਨ, ਉੱਥੇ ਹੀ ਅੱਜ ਉੱਥੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ੰਭੂ ਬਾਰਡਰ 'ਤੇ 2 ਟਰੱਕ ਤੇ 3 ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਜ਼ਖ਼ਮੀਆਂ ਨੂੰ ਕ੍ਰੇਨ ਦੀ ਮਦਦ ਨਾਲ ਵਾਹਨਾਂ 'ਚੋਂ ਬਾਹਰ ਕੱਢਿਆ ਗਿਆ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ ਗਨਿਮਤ ਰਹੀ ਕਿ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਹਾਦਸੇ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਹਾਦਸਾ ਆਖ਼ਿਰ ਕਿਵੇਂ ਵਾਪਰਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੱਲੇਵਾਲ ਨੂੰ ਡਿਟੇਨ ਕਰਨ ਦਾ ਮਾਮਲਾ ਪੁੱਜਾ ਹਾਈਕੋਰਟ, ਨੋਟਿਸ ਜਾਰੀ
NEXT STORY