ਅੰਮ੍ਰਿਤਸਰ- ਅੰਮ੍ਰਿਤਸਰ ਦੇ ਗਲਵਾਲੀ ਗੇਟ 'ਚ ਇੱਕ ਵਿਆਹੁਤਾ ਔਰਤ ਨੂੰ ਉਸਦੇ ਪਤੀ ਵੱਲੋਂ ਛੱਤ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੀ 17 ਸਾਲ ਪਹਿਲੇ ਅਜੇ ਕੁਮਾਰ ਨੌਜਵਾਨ ਦੇ ਨਾਲ ਲਵ ਮੈਰਿਜ ਹੋਈ ਸੀ ਤੇ ਮ੍ਰਿਤਕਾ ਦਾ ਨਾਂ ਸਪਨਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਵੀ ਮੌਕੇ 'ਤੇ ਪੁੱਜੇ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਅਧਿਕਾਰੀ ਵੱਲੋਂ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਚੋਪੜਾ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਗਲਵਾਲੀ ਗੇਟ ਵਿਖੇ ਇੱਕ ਸਪਨਾ ਨਾਂ ਦੀ ਔਰਤ ਦੀ ਛੱਤ ਤੋਂ ਡਿੱਗਣ ਦੇ ਨਾਲ ਮੌਤ ਹੋ ਗਈ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਕਿ 17 ਸਾਲ ਪਹਿਲੇ ਸਪਨਾ ਦੀ ਲਵ ਮੈਰਿਜ ਅਜੇ ਕੁਮਾਰ ਦੇ ਨਾਲ ਹੋਈ ਸੀ। ਸਪਨਾ ਦੇ ਦੋ ਬੱਚੇ ਵੀ ਹਨ, ਇੱਕ 16 ਸਾਲ ਦੀ ਕੁੜੀ ਤੇ ਅੱਠ ਸਾਲ ਦਾ ਮੁੰਡਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਅਜੇ ਕੁਮਾਰ ਦੇ ਖਿਲਾਫ ਪਹਿਲਾਂ ਵੀ ਇੱਕ ਐਨਡੀਪੀਸੀ ਐਕਟ ਦਾ ਕੇਸ ਦਰਜ ਹੈ ਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਜੇ ਕੁਮਾਰ ਨੇ ਇੱਕ ਔਰਤ ਰੱਖੀ ਹੋਈ ਸੀ ਜਿਸ ਨਾਲ ਉਹ ਵਿਆਹ ਕਰਨਾ ਚਾਹੁੰਦਾ ਸੀਸ, ਜਿਸਦੇ ਚਲਦੇ ਘਰ ਵਿੱਚ ਕਾਫੀ ਲੜਾਈ ਝਗੜਾ ਰਹਿੰਦਾ ਸੀ । ਪੁਲਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਰਹੇ ਹੈ। ਮ੍ਰਿਤਕ ਦੇ ਪਰਿਵਾਰ ਜੋ ਵੀ ਬਿਆਨ ਨੂੰ ਦਰਜ ਕਕਵਾਉਣਗੇ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਲੂ ਦਾ ਕਹਿਰ, ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਵਿਜੀਲੈਂਸ ਚੀਫ IPS ਐੱਸਪੀਐੱਸ ਪਰਮਾਰ ਦਾ ਸਸਪੈਂਸ਼ਨ ਮਨਜ਼ੂਰ
NEXT STORY