ਬਾਘਾਪੁਰਾਣਾ (ਅਜੇ ਅਗਰਵਾਲ, ਆਜ਼ਾਦ) : ਪੰਜਾਬ ’ਚ ਆਏ ਦਿਨ ਕਤਲ ਜਿਹੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਪਿੰਡ ਰਾਜੇਆਣਾ ਦਾ। ਇੱਥੇ ਰੋਡੇ ਵਿਚਕਾਰ ਖੇਤਾਂ ’ਚ ਜਿਥੇ ਮਜ਼ਦੂਰ ਝੋਨਾ ਲਗਾ ਰਹੇ ਸਨ ਤਾਂ 2 ਨੌਜਵਾਨ ਮੋਟਰਸਾਈਕਲ ਸਵਾਰ ਆਏ ਤਾਂ ਮਜ਼ਦੂਰਾਂ ਦਾ ਸਮਾਨ ਵਾਲਾ ਲਿਫਾਫਾ ਚੁੱਕ ਕੇ ਫਰਾਰ ਹੋ ਗਏ। ਜਦੋਂ ਕੇਵਲ ਸਿੰਘ ਨੂੰ ਪਤਾ ਲੱਗਿਆ ਤਾਂ ਕੇਵਲ ਸਿੰਘ ਨੇ ਪਿੱਛਾ ਕਰਦਿਆਂ ਨੌਜਵਾਨਾਂ ਨੂੰ ਘੇਰ ਲਿਆ, ਜਿਸ ਦੌਰਾਨ ਉਨ੍ਹਾਂ ਦੀ ਉਥੇ ਹੱਥੋਪਾਈ ਹੋ ਗਈ। ਹੱਥੋਪਾਈ ਦੌਰਾਨ ਉਕਤ ਅਣਪਛਾਤੇ ਨੌਜਵਾਨਾਂ ਨੇ ਕੇਵਲ ਸਿੰਘ ਦੇ ਸਿਰ ’ਚ ਗੋਲੀ ਮਾਰ ਦਿੱਤੀ ਅਤੇ ਉਹ ਮੌਕੇ ’ਤੇ ਹੀ ਮਰ ਗਿਆ। ਉੱਥੇ ਮੌਜੂਦ ਲੋਕਾਂ ਵਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪੁਲਸ ਪਾਰਟੀ ਸਮੇਤ ਮੋਗਾ ਤੋਂ ਡੀ. ਐੱਸ. ਪੀ ਜਸਬਿੰਦਰ ਸਿੰਘ ਖਹਿਰਾ, ਐੱਸ. ਪੀ . ਜਗਤਪ੍ਰੀਤ ਸਿੰਘ ਪੁਲਸ ਪਾਰਟੀ ਨਾਲ ਪੁੱਜੇ।
ਇਹ ਵੀ ਪੜ੍ਹੋ : ਦੁੱਖਦਾਇਕ ਖ਼ਬਰ : ਧੀ ਨੂੰ ਜਨਮ ਦੇਣ ਤੋਂ ਬਾਅਦ ਕੋਰੋਨਾ ਪੀੜ੍ਹਤ ਔਰਤ ਦੀ ਮੌਤ
ਮੀਡੀਆ ਨੂੰ ਜਾਣਕਾਰੀ ਦਿੰਦਿਆ ਡੀ. ਐੱਸ. ਪੀ ਜਸਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੁਲਸ ਜਾਂਚ ਕਰ ਰਹੀ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਕਰ ਲਿਆ ਜਾਵੇਗਾ। ਇਥੇ ਤੁਹਾਨੂੰ ਦੱਸ ਦਈਏ ਕਿ ਕੇਵਲ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਦੋ ਬੱਚੇ ਹਨ। ਉਹ ਵੈਲਡਿੰਗ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ : ਸੁਖਜਿੰਦਰ ਰੰਧਾਵਾ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਮਾਪਿਆਂ ਦੇ ਇਕਲੌਤੇ 20 ਸਾਲਾ ਨੌਜਵਾਨ ਪੁੱਤ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
NEXT STORY