ਛੇਹਰਟਾ – ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਗੁਰਦੁਆਰਾ ਸਾਹਿਬ ਦੇ ਨੇੜੇ ਦਿਨ ਦਿਹਾੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਵਰਿੰਦਰ ਸਿੰਘ(40), ਵਾਸੀ ਪਾਰਸ ਐਵੀਨਿਊ ਸੰਨ੍ਹ ਸਾਹਿਬ ਰੋਡ, ਛੇਹਰਟਾ, ਆਪਣੇ ਬੱਚਿਆਂ ਨੂੰ ਸਕੂਲ ਵਿੱਚ ਛੱਡ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਗੁਰਦੁਆਰਾ ਛੇਹਰਟਾ ਸਾਹਿਬ ਦੇ ਕੋਲੋਂ ਪਹੁੰਚਿਆ ਤਾਂ ਪਿੱਛੋਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ ਠੱਪ
ਗੋਲੀ ਧੌਣ ਵਿੱਚ ਲੱਗਣ ਕਾਰਨ ਵਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੂੰ ਤੁਰੰਤ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਹ ਵੀ ਪੜ੍ਹੋ- PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ
ਮ੍ਰਿਤਕ ਦੀ ਪਤਨੀ ਮਨਿੰਦਰ ਕੌਰ ਨੇ ਦੋਸ਼ ਲਗਾਇਆ ਕਿ ਉਸਦੇ ਪਤੀ ਦਾ ਕਤਲ ਪੁਰਾਣੀ ਰੰਜਿਸ਼ ਅਧਾਰ ’ਤੇ ਇਕ ਰਿਸ਼ਤੇਦਾਰ ਵੱਲੋਂ ਕਰਵਾਈ ਗਈ ਹੈ, ਜਿਸ ’ਤੇ ਪਹਿਲਾਂ ਵੀ ਪੁਲਿਸ ਥਾਣਾ ਛੇਹਰਟਾ ਵਿੱਚ ਮਾਮਲਾ ਦਰਜ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਸ੍ਰੀ ਕਰਤਾਰਪੁਰ ਸਾਹਿਬ ਦੇ ਪੁਰਾਣੇ ਕੋਰੀਡੋਰ ਦੀ ਤੀਜੀ ਮੰਜ਼ਿਲ ਤੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ
ਮੁੱਖ ਮੰਤਰੀ ਮਾਨ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ, ਬੋਲੇ- ''ਪੰਜਾਬ ਲਈ ਚਟਾਨ ਵਾਂਗ ਖੜ੍ਹਾ ਹਾਂ''
NEXT STORY