ਬਰਨਾਲਾ- ਬਰਨਾਲਾ ਦੇ ਬੱਸ ਸਟੈਂਡ ਨੇੜੇ ਦਿਨ ਦਿਹਾੜੇ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਨੌਜਵਾਨ ਤੇਜ਼ਧਾਰ ਹਥਿਆਰਾਂ ਅਤੇ ਕਿਰਪਾਣਾਂ ਨਾਲ ਇੱਕ ਸੈਲੂਨ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਉੱਥੇ ਭੰਨ-ਤੋੜ ਕਰਨ ਦੇ ਨਾਲ ਜਾਨਲੇਵਾ ਹਮਲਾ ਕੀਤਾ। ਇਸ ਹਮਲੇ ਦੌਰਾਨ ਦੁਕਾਨ ਦਾ ਮਾਲਕ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਹੈ।ਇਹ ਪੂਰੀ ਘਟਨਾ ਮਾਰਕੀਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਨੰਗੀਆਂ ਤਲਵਾਰਾਂ ਨਾਲ ਦਹਿਸ਼ਤ ਫੈਲਾਉਂਦੇ ਹੋਏ ਦੁਕਾਨ ਵਿੱਚ ਦਾਖਲ ਹੁੰਦੇ ਹਨ ਅਤੇ ਇਕ ਵਿਅਕਤੀ ‘ਤੇ ਬੇਰਹਿਮੀ ਨਾਲ ਹਮਲਾ ਕਰਦੇ ਹਨ।
ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...
ਪੀੜਤ ਜਖ਼ਮੀ ਦੁਕਾਨਦਾਰ ਗੋਰਾ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਬਾਰੇ ਉਸਨੂੰ ਕੋਈ ਜਾਣਕਾਰੀ ਨਹੀਂ ਹੈ। ਉਹ ਅਚਾਨਕ ਆਏ, ਦੁਕਾਨ ਵਿੱਚ ਤੋੜ-ਫੋੜ ਕੀਤੀ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਨਾਲ ਦੀ ਸੈਲੂਨ ਦੇ ਮਾਲਕ ਲਵੀ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਸੈਲੂਨ ਦੀ ਇੱਕ ਕੁੜੀ ਅਤੇ ਕੁਝ ਨੌਜਵਾਨਾਂ ਵਿਚਕਾਰ ਛੋਟੀ ਜਿਹੀ ਤਕਰਾਰ ਹੋਈ ਸੀ। ਜਿਸ ਦੀ ਰੰਜਿਸ਼ ਦੇ ਚਲਦੇ ਉਹ ਮੇਰੀ ਦੁਕਾਨ 'ਤੇ ਹਮਲਾ ਕਰਨ ਆਏ ਸੀ ਪਰ ਦੁਕਾਨ ਬੰਦ ਹੋਣ ਕਾਰਨ ਉਨ੍ਹਾਂ ਨੇ ਗੋਰਾ ਸਿੰਘ 'ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਮਾਲਕ ਗੰਭੀਰ ਜਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਪੁਲਸ ਪ੍ਰਸ਼ਾਸਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਇਨ੍ਹਾਂ ‘ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਮਾਮਲੇ ਸਬੰਧੀ ਡੀਐਸਪੀ ਬਰਨਾਲਾ ਸਤਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲਣ ਉੱਪਰੰਤ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
NEXT STORY