ਗੁਰਦਾਸਪੁਰ(ਵਿਨੋਦ/ਗੋਰਾਇਆ)-ਗੁਰਦਾਸਪੁਰ ਦੇ ਪਿੰਡ ਭਾਗੋਕਾਵਾਂ ’ਚ ਲੋਕਾਂ ਵੱਲੋਂ ਬਣਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮੰਦਿਰ ’ਚ ਕੁਝ ਸ਼ਰਾਰਤੀ ਅਨਸਰਾਂ ਨੇ ਭੰਨਤੋੜ ਕਰਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਲੋਕਾਂ ਨੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ । ਦੂਜੇ ਪਾਸੇ ਪੁਲਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਗੱਲਬਾਤ ਕਰਦਿਆਂ ਰਾਜ ਰਾਣੀ ਅਤੇ ਮੋਹਨ ਲਾਲ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪਿੰਡ ’ਚ ਹੀ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਿਰ ਬਣਾਇਆ ਜਾ ਰਿਹਾ ਹੈ। ਜਿੱਥੇ ਇਕ ਛੋਟੇ ਜਿਹੇ ਕਮਰੇ ’ਚ ਮਹਾਰਾਜ ਦੀ ਤਸਵੀਰ, ਕੁਝ ਧਾਰਮਿਕ ਪੋਸਟਰ ਤੇ ਸਾਮਾਨ ਰੱਖਿਆ ਹੋਇਆ ਹੈ। ਬੀਤੀ ਰਾਤ ਵੀ ਕੁਝ ਨੌਜਵਾਨ ਮੰਦਿਰ ’ਚ ਕੰਮ ਕਰਕੇ ਗਏ ਸਨ, ਪਰ ਜਦੋਂ ਅਸੀਂ ਸਵੇਰੇ ਮੰਦਿਰ ’ਚ ਜੋਤ ਜਗਾਉਣ ਲਈ ਆਏ ਤਾਂ ਵੇਖਿਆ ਕਿ ਕਮਰੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਅੰਦਰ ਰੱਖੀਆਂ ਰਵਿਦਾਸ ਮਹਾਰਾਜ ਦੀਆਂ ਤਸਵੀਰਾਂ ਦੀ ਬੇਅਦਬੀ ਕੀਤੀ ਹੋਈ ਸੀ। ਜਿਸ ਕਾਰਨ ਸਮੂਹ ਲੋਕਾਂ ’ਚ ਭਾਰੀ ਰੋਸ ਪਾਇਆ ਗਿਆ।
ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ
ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਪੁਲਸ ਸਟੇਸ਼ਨ ਦੇ ਇੰਚਾਰਜ਼ ਅਮਨਦੀਪ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜਾ ਲੈ ਕੇ ਲੋਕਾਂ ਦੇ ਬਿਆਨ ਕਮਲਬੱਧ ਕੀਤੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
100 ਗ੍ਰਾਮ ਹੈਰੋਇਨ ਅਤੇ 4. 80 ਲੱਖ ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ
NEXT STORY