ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘੇਰਲੂ ਵਿਵਾਦ ਨੂੰ ਹੱਲ ਕਰਵਾਉਣ ਆਏ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਕਤਲ ਦੀਆਂ ਘਟਨਾਵਾਂ ਜਿੱਥੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰ ਰਹੀਆਂ, ਉੱਥੇ ਹੀ ਪਿਛਲੇ ਤਿੰਨ ਦਿਨਾਂ ਵਿੱਚ ਹੁਸ਼ਿਆਰਪੁਰ ਵਿੱਚ ਇਹ ਤੀਜਾ ਕਤਲ ਹੈ।

ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਦਾ ਹੈ, ਜਿੱਥੇ ਮਾਂ-ਪੁੱਤ ਦੇ ਝਗੜੇ ਨੂੰ ਸੁਲਝਾਉਣ ਪਹੁੰਚੀ ਧੀ, ਉਸ ਦਾ ਪਤੀ ਅਤੇ ਦੋਸਤ ਅਜੇ ਸੰਧੂ ਦੇ ਨਾਲ ਕਰਨ ਬਾਲੀ ਉਸ ਦਾ ਬੇਟਾ ਨਿਤਿਨ ਬਾਲੀ ਉਸ ਦੀ ਪਤਨੀ ਮੀਨਾ ਬਾਲੀ ਅਤੇ 4 ਤੋਂ 5 ਹੋਰ ਮੁੰਡਿਆਂ ਨੇ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਲੜਾਈ ਛੁਡਵਾਉਣ ਪਹੁੰਚੇ ਅਜੇ ਸੰਧੂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਅਜੇ ਸੰਧੂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਪੰਜਾਬ ਪੁਲਸ ਨੇ ਕੀਤਾ ਇਕ ਹੋਰ ਵੱਡਾ ਐਨਕਾਊਂਟਰ, ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ

ਉਥੇ ਹੀ ਡੀ. ਐੱਸ. ਪੀ. ਦੇਵਦੱਤ ਸ਼ਰਮਾ ਨੇ ਕਿਹਾ ਕਿ ਇਹ ਘਰੇਲੂ ਝਗੜਾ ਸੀ ਜਿਸ ਨੂੰ ਛੁਡਾਉਣ ਲਈ ਉਸ ਦੀ ਧੀ, ਉਸ ਦਾ ਪਤੀ ਅਤੇ ਦੋਸਤ ਅਜੇ ਸੰਧੂ ਪਹੁੰਚੇ ਸਨ। ਝਗੜਾ ਇੰਨਾ ਵਧ ਗਿਆ ਕਿ ਤੇਜ਼ਧਾਰ ਹਥਿਆਰਾਂ ਨਾਲ ਅਜੇ ਸੰਧੂ ਦੇ ਨਾਂ ਦੇ ਵਿਅਕਤੀ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਅਜੇ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: Big Breaking: ਜਲੰਧਰ 'ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ, ਅੰਮ੍ਰਿਤਸਰ ਦੇ ਅਕਸ਼ੈ ਸ਼ਰਮਾ ਨੇ ਸੰਗਤ ਲਈ ਮੁਫਤ 30 ਬੱਸਾਂ ਕੀਤੀਆਂ ਰਵਾਨਾ
NEXT STORY