ਹੁਸ਼ਿਆਰਪੁਰ (ਵੈੱਬ ਡੈਸਕ, ਅਮਰੀਕ)- ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਾਲੇ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਪੈਂਦੇ ਪਿੰਡ ਪਿੱਪਲਾਂਵਾਲਾ ਵਿਖੇ ਇਕ ਜਿੰਮ ਦੇ ਸਾਹਮਣੇ ਹੋਈ ਗੈਂਗਵਾਰ ਦੌਰਾਨ ਦੋ ਧਿਰਾਂ ਵਿਚਾਲੇ ਆਹਮੋ-ਸਾਹਮਣੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ ਤਿੰਨ ਤੋਂ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਿੰਮ ਭਾਜਪਾ ਨੇਤਾ ਮਹਿੰਦਰ ਕੌਰ ਜੋਸ਼ ਦੇ ਬੇਟੇ ਕਰਮਜੀਤ ਸਿੰਘ ਬੱਬਲੂ ਜੋਸ਼ ਦਾ ਹੈ।
ਜ਼ਖ਼ਮੀਆਂ ਦੀ ਪਛਾਣ ਜਸਪ੍ਰੀਤ ਸਾਜਨ ਅਤੇ ਚੰਨਾ ਵਜੋਂ ਹੋਈ ਹੈ। ਇਸ ਦੌਰਾਨ ਜ਼ਖ਼ਮੀਂ ਹੋਏ ਸਾਜਨ ਨਾਮ ਦੇ ਵਿਅਕਤੀ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ ਅਤੇ ਉਸ ਦੇ ਸਿਰ 'ਤੇ ਗੋਲੀ ਲੱਗੀ ਹੈ। ਇਕ ਗੰਭੀਰ ਜ਼ਖ਼ਮੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਸ ਦੀ ਹਾਲਤ ਨੂੰ ਨਾਜ਼ੁਕ ਵੇਖਦਿਆਂ ਹੋਇਆਂ ਨਿੱਜੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਹੈ। ਇਥੇ ਜ਼ਖਮਾਂ ਦੀ ਤਾਬ ਨਾਲ ਝਲਦੇ ਹੋਏ ਜਸਪ੍ਰਤੀ ਸਾਜਨ ਨਾਮ ਦੇ ਵਿਅਕਤੀ ਨੇ ਦਮ ਤੋਰ ਦਿੱਤਾ। ਮੌਕੇ 'ਤੇ ਪੁਲਸ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਜੇ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਂਗਵਾਰ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ: ਭਲਕੇ ਹੋਵੇਗਾ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ, ਸਵੇਰੇ 7.30 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਪੰਜਾਬ ਸਰਕਾਰ ਵੱਲੋਂ ਇਸ ਤਾਰੀਖ਼ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
NEXT STORY