ਜਲੰਧਰ (ਵਰੁਣ)– ਜਲੰਧਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਸੰਜੇ ਗਾਂਧੀ ਨਗਰ ਦੀ ਨਹਿਰ ਪੁਲੀ ਨੇੜੇ ਇਕ ਅਹਾਤੇ ਵਿਚ ਸ਼ਰਾਬ ਪੀ ਰਹੇ 2 ਦੋਸਤਾਂ ਵਿਚਕਾਰ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵਧ ਗਿਆ ਕਿ ਦੋਵਾਂ ਵਿਚ ਹੱਥੋਪਾਈਂ ਤਕ ਹੋ ਗਈ, ਜਿਸ ਤੋਂ ਬਾਅਦ ਇਕ ਦੋਸਤ ਨੇ ਦੂਜੇ ਦੇ ਸਿਰ ’ਤੇ ਇੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਕੁਝ ਹੀ ਘੰਟਿਆਂ ਦੀ ਜਾਂਚ ਤੋਂ ਬਾਅਦ ਮੁਲਜ਼ਮ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਪੁਲਸ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
ਮ੍ਰਿਤਕ ਦੀ ਪਛਾਣ ਬਾਲਿਸਟਰ ਪ੍ਰਸਾਦ (40) ਪੁੱਤਰ ਨਥਵੀ ਪ੍ਰਸਾਦ ਨਿਵਾਸੀ ਕਨਾਲ ਰੋਡ ਸੰਜੇ ਗਾਂਧੀ ਨਗਰ ਵਜੋਂ ਹੋਈ ਹੈ। ਏ. ਸੀ. ਪੀ. ਨਾਰਥ ਆਤਿਸ਼ ਭਾਟੀਆ ਨੇ ਦੱਸਿਆ ਕਿ ਢਲਾਈ ਦਾ ਕੰਮ ਕਰਨ ਵਾਲਾ ਬਾਲਿਸਟਰ ਆਪਣੇ ਦੋਸਤ ਦੀਪਕ ਕੁਮਾਰ ਉਰਫ਼ ਦੀਪੂ ਨਾਲ ਸੰਜੇ ਗਾਂਧੀ ਨਗਰ ਦੀ ਪੁਲੀ ਨੇੜੇ ਅਹਾਤੇ ਵਿਚ ਸ਼ਰਾਬ ਪੀ ਰਿਹਾ ਸੀ। ਇਸੇ ਦੌਰਾਨ ਦੋਵਾਂ ਵਿਚ ਕੁਝ ਤਕਰਾਰ ਹੋ ਗਈ ਅਤੇ ਉਹ ਝਗੜ ਪਏ। ਦੋਸ਼ ਹੈ ਕਿ ਦੀਪਕ ਨੇ ਬਾਲਿਸਟਰ ਦੇ ਸਿਰ ’ਤੇ ਇੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ Alert
ਜਿਉਂ ਹੀ ਪੁਲਸ ਨੂੰ ਸੂਚਨਾ ਮਿਲੀ ਤਾਂ ਥਾਣਾ ਨੰਬਰ 8 ਦੇ ਇੰਚਾਰਜ ਯਾਦਵਿੰਦਰ ਸਿੰਘ ਅਤੇ ਚੌਂਕੀ ਫੋਕਲ ਪੁਆਇੰਟ ਦੇ ਇੰਚਾਰਜ ਅਵਤਾਰ ਸਿੰਘ ਆਪਣੀ ਟੀਮ ਦੇ ਨਾਲ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਅਤੇ ਮਨੁੱਖੀ ਵਸੀਲਿਆਂ ਜ਼ਰੀਏ ਮੁਲਜ਼ਮ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ। ਏ. ਸੀ. ਪੀ. ਭਾਟੀਆ ਨੇ ਕਿਹਾ ਕਿ ਮੁਲਜ਼ਮ ਦੀਪਕ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ: Punjab: ਕਾਰ ਪਾਰਕਿੰਗ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਵੱਢੀਆਂ ਉਂਗਲੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇੰਟੈਲੀਜੈਂਸ ਬ੍ਰਾਂਚ ਨੇ ਫਰਜ਼ੀ GST ਚਲਾਨ ਜਾਰੀ ਕਰਨ ਵਾਲੀਆਂ ਕਈ ਕੰਪਨੀਆਂ ਦਾ ਕੀਤਾ ਪਰਦਾਫਾਸ਼
NEXT STORY