ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਭਾਰਗੋ ਕੈਂਪ ਅੱਡੇ ਵਿੱਚ ਕੱਪੜੇ ਦੀ ਇਕ ਦੁਕਾਨ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਐਤਵਾਰ ਹੋਣ ਕਾਰਨ ਸਵੇਰੇ ਬਾਜ਼ਾਰ ਦੀਆਂ ਸਿਰਫ਼ ਕੁਝ ਹੀ ਦੁਕਾਨਾਂ ਖੁੱਲ੍ਹੀਆਂ ਸਨ। ਦੁਕਾਨ ਤੋਂ ਧੂੰਏਂ ਦਾ ਗੁਬਾਰ ਉੱਠਦਾ ਵੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਸ ਤੋਂ ਪਹਿਲਾਂ ਲੋਕ ਵੱਡੀ ਗਿਣਤੀ ਵਿੱਚ ਦੁਕਾਨ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਬਾਲਟੀਆਂ ਨਾਲ ਪਾਣੀ ਸੁੱਟ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫ਼ਲ ਨਹੀਂ ਹੋ ਸਕੇ। ਦੂਜੀਆਂ ਦੁਕਾਨਾਂ ਨੂੰ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲੋਕਾਂ ਨੇ ਦੁਕਾਨ ਦੇ ਸ਼ਟਰ ਨੂੰ ਵੀ ਤੋੜਿਆ ਅਤੇ ਅੱਗ ਦੇ ਵਿਚਕਾਰ ਦੁਕਾਨ ਦੀ ਛੱਤ 'ਤੇ ਚੜ੍ਹ ਕੇ ਪਾਵਰ ਸਪਲਾਈ ਵੀ ਕੱਟ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ
ਲੱਖਾਂ ਦਾ ਨੁਕਸਾਨ
ਮਿਲੀ ਜਾਣਕਾਰੀ ਮੁਤਾਬਕ ਜਿਸ ਦੁਕਾਨ ਵਿੱਚ ਅੱਗ ਲੱਗੀ, ਉਹ ਰੈਡੀਮੇਡ ਗਾਰਮੈਂਟਸ ਦੀ ਦੁਕਾਨ ਹੈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਦੁਕਾਨਦਾਰ ਵੀ ਮੌਕੇ 'ਤੇ ਪਹੁੰਚ ਗਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਸਰਦੀਆਂ ਦੇ ਸੀਜ਼ਨ ਦਾ ਕੱਪੜਾ ਸਟਾਕ ਵਿੱਚ ਰੱਖਿਆ ਹੋਇਆ ਸੀ, ਜਿਸ ਕਾਰਨ ਉਸ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਅੱਗ ਲੱਗਣ ਕਾਰਨ ਦੁਕਾਨ ਦੇ ਅੰਦਰ ਰੱਖਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ। ਇਹ ਬਾਜ਼ਾਰ ਇਕ ਘਣੀ ਆਬਾਦੀ ਵਾਲਾ ਇਲਾਕਾ ਹੈ, ਜਿੱਥੇ 50 ਤੋਂ ਵੱਧ ਦੁਕਾਨਾਂ ਇਕ-ਦੂਜੇ ਨਾਲ ਲੱਗੀਆਂ ਹਨ। ਅੱਗ ਲੱਗਣ ਕਾਰਨ ਨਾਲ ਲੱਗਦੀਆਂ ਦੋ ਦੁਕਾਨਾਂ ਦੀਆਂ ਕੰਧਾਂ ਅਤੇ ਬੋਰਡਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪੁਲਸ ਇਸ ਅੱਗ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ
Big Breaking: ਪੰਜਾਬ 'ਚ ਚੋਣਾਂ ਦੌਰਾਨ ਭਾਜਪਾ ਉਮੀਦਵਾਰ 'ਤੇ ਕੈਂਚੀ ਨਾਲ ਹਮਲਾ!
NEXT STORY