ਜਲੰਧਰ (ਸੋਨੂੰ)- ਜਲੰਧਰ ਦੇ ਸੁਦਾਮਾ ਵਿਹਾਰ 'ਚ ਮੋਬਾਇਲ ਫ਼ੋਨ ਨਾ ਦੇਣ ਦੇ ਮਾਮੂਲੀ ਵਿਵਾਦ ਨੇ ਇਕ ਖ਼ੂਨੀ ਰੂਪ ਧਾਰ ਲਿਆ, ਜਿਸ ਕਾਰਨ ਇਕ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਨਨਕਾਈ ਦੇਵੀ ਦਾ ਪੁੱਤਰ ਕਰਨ ਸੁਦਾਮਾ ਵਿਹਾਰ ਵਿੱਚ ਮੀਟ ਦੀ ਰੇਹੜੀ ਲਗਾਉਂਦਾ ਹੈ। ਕਰਨ ਨੇ ਦੱਸਿਆ ਕਿ ਕੁਝ ਨੌਜਵਾਨ ਉਸ ਦੀ ਰੇਹੜੀ 'ਤੇ ਆਏ ਅਤੇ ਉਸ ਕੋਲੋਂ ਮੋਬਾਇਲ ਫ਼ੋਨ ਮੰਗਣ ਲੱਗੇ। ਜਦੋਂ ਉਸ ਨੇ ਫ਼ੋਨ ਦੇਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨੌਜਵਾਨਾਂ ਨੇ ਪਿਓ-ਪੁੱਤਰ ਦੀ ਕੁੱਟਮਾਰ ਕੀਤੀ ਅਤੇ ਹੰਗਾਮਾ ਕੀਤਾ।
ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ

ਘਰ 'ਤੇ ਇੱਟਾਂ-ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਪੀੜਤ ਕਰਨ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਮੁਲਜ਼ਮਾਂ ਨੇ ਰੰਜਿਸ਼ ਤਹਿਤ ਉਨ੍ਹਾਂ ਦੇ ਘਰ 'ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਪਥਰਾਅ ਦੌਰਾਨ ਉਸ ਦੀ ਮਾਂ ਨਨਕਾਈ ਦੇਵੀ ਗੰਭੀਰ ਜ਼ਖ਼ਮੀ ਹੋ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਸਿਹਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...
ਮੁਲਜ਼ਮਾਂ 'ਤੇ ਨਸ਼ਾ ਵੇਚਣ ਦੇ ਦੋਸ਼
ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲੇ ਨੌਜਵਾਨ ਕਥਿਤ ਤੌਰ 'ਤੇ ਨਸ਼ਾ (ਗਾਂਜਾ) ਵੇਚਣ ਦਾ ਕੰਮ ਕਰਦੇ ਹਨ। ਮੌਕੇ ਉਤੇ ਪਹੁੰਚ ਕੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਬਰਾਮਦ ਗੱਡੀ ਤੋਂ ਖੁੱਲ੍ਹਣਗੇ ਰਾਜ਼
NEXT STORY