ਲੁਧਿਆਣਾ: ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ਵਿਚ ਇਕ NRI ਔਰਤ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਮਹਿਜ਼ 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ। ਔਰਤ ਦੀ ਲਾਸ਼ ਘਰ ਦੇ ਕਮਰੇ ਵਿਚ ਖੂਨ ਨਾਲ ਲਥਪਥ ਹਾਲਤ ਵਿਚ ਮਿਲੀ। ਉਸ ਦੇ ਸਰੀਰ 'ਤੇ ਚਾਕੂ ਦੇ ਕਈ ਵਾਰਾਂ ਦੇ ਨਿਸ਼ਾਨ ਸਨ।
ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਔਰਤ ਨੂੰ ਇਲਾਜ ਲਈ ਦੀਪ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਨੂੰ ਲੈ ਕੇ ਔਰਤ ਦੇ ਪਤੀ ਰਵਿੰਦਰ ਸਿੰਘ 'ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਕਤਲ ਦੇ ਪਿੱਛੇ ਦੀ ਵਜ੍ਹਾ ਸਪੱਸ਼ਟ ਨਹੀਂ ਹੋ ਸਕੀ ਅਤੇ ਪੁਲਸ ਨੇ ਇਸ ਸਬੰਧ ਵਿਚ ਕੋਈ ਅੰਤਿਮ ਸਿੱਟਾ ਨਹੀਂ ਕੱਢਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਸ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ ਵਿਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਔਰਤ ਦਾ ਕਤਲ ਕਿਹੜੇ ਹਾਲਾਤ ਵਿਚ ਹੋਇਆ ਅਤੇ ਵਾਰਦਾਤ ਦੇ ਪਿੱਛੇ ਕੀ ਕਾਰਨ ਰਹੇ। ਫਿਲਹਾਲ ਪੁਲਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਤਸਵੀਰ ਸਾਫ਼ ਹੋਣ ਦੀ ਗੱਲ ਕਹਿ ਰਹੀ ਹੈ।
ਘਰ ਦੇ ਬਾਹਰ ਖੜ੍ਹੇ ਮੁੰਡੇ ਦੇ ਮਾਰੀਆਂ ਗੋਲ਼ੀਆਂ! ਪੈ ਗਈਆਂ ਭਾਜੜਾਂ
NEXT STORY