ਮਾਨਸਾ (ਜ. ਬ.): ਮਾਨਸਾ ਤੋਂ ਇਕ ਬੇਹੱਦ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ। ਇਹ ਹਾਦਸਾ ਭੀਖੀ ਨੇੜੇ ਬਹਾਦੁਰ ਸਿੰਘ ਵਾਲਾ ਡ੍ਰੇਨ ਨੇੜੇ ਵਾਪਰਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸੁਖਬੀਰ ਸਿੰਘ (19) ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18) ਪੁੱਤਰ ਛਿੰਦਾ ਸਿੰਘ ਵਜੋਂ ਹੋਈ ਹੈ, ਜੋ ਪਿੰਡ ਹਮੀਰਗੜ੍ਹ ਢਪਈ ਦੇ ਰਹਿਣ ਵਾਲੇ ਸਨ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਨੂੰ ਵਾਪਸ ਆ ਰਹੇ ਸਨ। ਇਸ ਦੌਰਾਨ ਇਕ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਨੌਜਵਾਨਾਂ ਨੂੰ ਹਸਪਤਾਲ ਲਿਜਾਉਣ ਤਕ ਦਾ ਸਮਾਂ ਵੀ ਨਾ ਮਿਲਿਆ ਤੇ ਉਨ੍ਹਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਉੱਥੇ ਹੀ ਟਰੱਕ ਚਾਲਕ ਨੇ ਦੋਹਾਂ ਨੌਜਵਾਨਾਂ ਦੀ ਮਦਦ ਕਰਨ ਦੀ ਕੋਸ਼ਿਸ਼ ਤਕ ਨਹੀਂ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਸੂਰਵਾਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੰਦਭਾਗੀ ਖ਼ਬਰ ਦੇ ਨਾਲ ਪਿੰਡ ਹਮੀਰਗੜ੍ਹ ਢਪਈ ਦੇ ਨਾਲ-ਨਾਲ ਪੂਰੇ ਮਾਨਸੇ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY