ਕਪੂਰਥਲਾ (ਓਬਰਾਏ)- ਕਪੂਰਥਲਾ ਦੀ ਸਬ-ਡਿਵੀਜ਼ਨ ਭੁਲੱਥ ਦੇ ਪਿੰਡ ਹਮੀਰਾ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋ ਗਈ। ਜਿਸ ਵਿੱਚ ਹਮਲਾਵਰਾਂ ਨੇ ਇਕ ਇਨੋਵਾ ਕਾਰ ਨੂੰ ਅੱਗ ਲਗਾ ਦਿੱਤੀ ਅਤੇ 3 ਰਾਉਂਡ ਵੀ ਫਾਇਰ ਵੀ ਕੀਤੇ। ਗੋਲ਼ੀਬਾਰੀ ਦੌਰਾਨ ਇਕ ਵਿਅਕਤੀ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ ਹੈ।

ਡੀ. ਐੱਸ. ਪੀ. ਭੁੱਲਥ ਕਰਨੈਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜ਼ਖ਼ਮੀ ਦੀ ਪਛਾਣ ਜਸਵੰਤ ਸਿੰਘ ਵਾਸੀ ਪਿੰਡ ਹਮੀਰਾ ਵਜੋਂ ਹੋਈ ਹੈ। ਮੌਕੇ ਤੋਂ 3 ਖੋਲ ਵੀ ਬਰਾਮਦ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਨਵੀਂ ਕਚਹਿਰੀ ਨੇੜੇ ਦੋਵਾਂ ਗੁੱਟਾਂ ਵਿਚਕਾਰ ਝੜਪ ਹੋਈ ਸੀ, ਜਿਸ ਵਿੱਚ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ 28 ਸਕੂਲਾਂ 'ਚ ਛੁੱਟੀਆਂ ਦਾ ਐਲਾਨ, DC ਵੱਲੋਂ ਹੁਕਮ ਜਾਰੀ

ਡੀ. ਐੱਸ. ਪੀ. ਨੇ ਦੱਸਿਆ ਕਿ ਕਪੂਰਥਲਾ ਵਿੱਚ ਦੇਰ ਸ਼ਾਮ ਹੋਈ ਲੜਾਈ ਤੋਂ ਬਾਅਦ ਕੁਝ ਅਣਪਛਾਤੇ ਹਮਲਾਵਰ ਰਾਤ 10 ਵਜੇ ਦੇ ਕਰੀਬ ਪਿੰਡ ਵਿੱਚ ਆਏ ਅਤੇ ਇਕ ਘਰ ਦੇ ਬਾਹਰ ਖੜ੍ਹੀ ਇਕ ਇਨੋਵਾ ਕਾਰ ਨੂੰ ਅੱਗ ਲਗਾ ਦਿੱਤੀ। ਜਦੋਂ ਕਾਰ ਮਾਲਕ ਜਸਵੰਤ ਸਿੰਘ ਰੌਲਾ ਸੁਣ ਕੇ ਘਰੋਂ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਜਿਸ ਵਿੱਚ ਇਕ ਗੋਲ਼ੀ ਜਸਵੰਤ ਸਿੰਘ ਦੀ ਬਾਂਹ ਵਿਚ ਲੱਗੀ ਅਤੇ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਜਸਵੰਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ਜ਼ਖ਼ਮੀ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡੀ. ਐੱਸ. ਪੀ. ਕਰਨੈਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਜ਼ਖ਼ਮੀ ਜਸਵੰਤ ਸਿੰਘ ਦੇ ਬਿਆਨ ਦਰਜ ਕਰਨ ਲਈ ਕਾਰਵਾਈ ਕਰ ਰਹੇ ਹਨ। ਜ਼ਖ਼ਮੀਆਂ ਦੇ ਬਿਆਨ 'ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: DC ਹਿਮਾਂਸ਼ੂ ਅਗਰਵਾਲ ਵੱਲੋਂ ਜਲੰਧਰ ਤੇ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ, ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਮਸਾਰ ਪੰਜਾਬ! ਮਾਪਿਆਂ ਦੇ ਤੁਰ ਜਾਣ ਮਗਰੋਂ ਯਤੀਮ ਹੋਈ ਕੁੜੀ ਦਾ ਜਿਣਸੀ ਸ਼ੋਸ਼ਣ ਤੇ ਫ਼ਿਰ...
NEXT STORY