ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇੜੇ ਟਾਂਡਾ ਬਾਈਪਾਸ ਚੌਕ ਕੋਲ ਨੋਨਾ ਕਾਰ ਵਾਸ਼ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਮੁਤਾਬਕ ਨੋਨਾ ਕਾਰ ਵਾਸ਼ 'ਤੇ ਕੁਝ ਨੌਜਵਾਨ ਬੈਠੇ ਹੋਏ ਸਨ, ਜਿਨ੍ਹਾਂ 'ਤੇ ਦੂਜੀ ਧਿਰ ਦੇ ਕੁਝ ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਜਿਨ੍ਹਾਂ 'ਤੇ ਹਮਲਾ ਹੋਇਆ ਹੈ, ਉਨ੍ਹਾਂ ਦਾ ਹਮਲਾਵਰਾਂ ਨਾਲ ਪੈਸੇ ਦਾ ਲੈਣ ਦੇਣ ਨੂੰ ਲੈ ਕੇ ਝਗੜਾ ਹੈ। ਜਿਸ ਦੇ ਚਲਦਿਆਂ ਕੁਝ ਨੌਜਵਾਨ ਇਕੱਠੇ ਹੋ ਕੇ ਸਰਵਿਸ ਸਟੇਸ਼ਨ 'ਤੇ ਹਮਲਾ ਬੋਲ ਦਿੰਦੇ ਹਨ ਅਤੇ ਸਰਵਿਸ ਸਟੇਸ਼ਨ 'ਤੇ ਗੋਲ਼ੀਆਂ ਚਲਾ ਦਿੰਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਭਿਆਨਕ ਹਾਦਸਾ! ਨੈਸ਼ਨਲ ਕਿੱਕ ਬਾਕਸਿੰਗ ਖਿਡਾਰੀ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਕਰੀਬ ਤਿੰਨ ਰਾਊਂਡ ਫਾਇਰਿੰਗ ਹੋਣ ਦੀ ਜਾਣਕਾਰੀ ਮਿਲੀ ਹੈ। ਫਿਲਹਾਲ ਇਸ ਹਮਲੇ ਵਿਚ ਜਾਨੀ-ਮਾਲੀ ਨੁਕਸਾਨ ਤੋਂ ਬਚਾ ਰਿਹਾ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਥਾਣਾ ਮਾਡਲ ਟਾਊਨ ਦੀ ਪੁਲਸ ਪਹੁੰਚੀ। ਪੁਲਸ ਪਾਰਟੀ ਨਾਲ ਪਹੁੰਚੇ ਐੱਸ. ਐੱਚ. ਓ. ਗੁਰਸਾਹਿਬ ਵੱਲੋਂ ਮੌਕੇ ਤੋਂ ਦੋ ਗੋਲ਼ੀਆਂ ਦੇ ਖਾਲੀ ਖੋਲ੍ਹ ਕਬਜੇ ਵਿਚ ਲੈ ਲਏ ਗਏ ਹਨ। ਹਮਲਾਵਰ ਦੀ ਇਕ ਐਕਟਿਵਾ ਨੂੰ ਵੀ ਪੁਲਸ ਵੱਲੋਂ ਕਬਜੇ ਵਿਚ ਲੈ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ 'ਤੇ ਜਾ ਰਹੇ ਵਿਅਕਤੀ ਦੇ ਪਰਿਵਾਰ ਨੂੰ ਰੋਕ ਕੇ ਕੀਤੀ ਕੁੱਟਮਾਰ
NEXT STORY