ਬੁਢਲਾਡਾ (ਬਾਂਸਲ)- ਪੰਜਾਬ 'ਚ ਇਕ ਵਾਰ ਫ਼ਿਰ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ 'ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰਦਿਆਂ ਕਾਰ ਵਿੱਚੋਂ ਨਕਦੀ ਲੁੱਟਣ ਤੋਂ ਬਾਅਦ ਗੱਡੀ ਦੀ ਭੰਨ ਤੋੜ ਕਰਨ ਦਾ ਸਮਾਚਾਰ ਮਿਲਿਆ ਹੈ।
ਇਸ ਮਾਮਲੇ 'ਚ ਕਾਰਵਾਈ ਕਰਦਿਆਂ ਸਦਰ ਪੁਲਸ ਬੁਢਲਾਡਾ ਨੇ ਯੂਨੀਅਨ ਦੇ ਸਾਬਕਾ ਪ੍ਰਧਾਨ ਰਾਮਇੰਦਰ ਸਿੰਘ, ਉਸ ਦੇ ਸਾਥੀ ਗੁਰਵਿੰਦਰ ਅਤੇ ਦੀਪੂ ਸਮੇਤ 7-8 ਅਣਪਛਾਤੇ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ ਕਰਕੇ ਮਾਮਲਾ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ''40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....'', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਡੀ.ਐੱਸ.ਪੀ. ਬੁਢਲਾਡਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ ਦਿੱਤੇ ਬਿਆਨ ਅਨੁਸਾਰ ਉਹ ਆਪਣੇ ਕੰਮ ਧੰਦੇ ਲਈ ਆਪਣੇ ਸਾਥੀ ਸੰਨੀ ਸ਼ਰਮਾ ਨਾਲ ਦੌਦੜਾ ਜਾ ਰਹੇ ਸਨ ਕਿ ਬੱਛੋਆਣਾ ਨਜਦੀਕ ਪਿਛਲੇ ਪਾਸੋ 2 ਗੱਡੀਆਂ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਫਾਈਰਿੰਗ ਕਰ ਦਿੱਤੀ।
ਉਨ੍ਹਾਂ ਨੇ ਜਾਨ ਬਚਾਉਂਦਿਆਂ ਦੌਦੜਾ ਪਿੰਡ ਵੱਲ ਗੱਡੀ ਭਜਾ ਲਈ। ਇਸ ਮਗਰੋਂ ਜਦੋਂ ਉਹ ਰੱਤਾ ਖੇੜਾ ਮੋੜ ਦੇ ਨਜ਼ਦੀਕ ਪੁੱਜੇ ਤਾਂ ਹਮਲਾਵਰਾਂ ਨੇ ਫਾਰਚੂਨਰ ਗੱਡੀ ਨਾਲ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਉਨ੍ਹਾਂ ਦਾ ਸਾਥੀ ਪਿੰਡ ਅੰਦਰ ਭੱਜ ਗਏ।
ਇਸ ਮਗਰੋਂ ਹਮਲਾਵਰਾਂ ਨੇ ਗੱਡੀ ਦੀ ਭੰਨ ਤੋੜ ਕੀਤੀ ਅਤੇ ਗੱਡੀ 'ਚ ਪਈ ਨਕਦੀ 45,000 ਲੁੱਟ ਕੇ ਫਰਾਰ ਹੋ ਗਏ। ਡੀ.ਐੱਸ.ਪੀ. ਨੇ ਕਿਹਾ ਕਿ ਅਜਿਹੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋਇਆ US ਆਰਮੀ ਦਾ ਜਹਾਜ਼
NEXT STORY