ਸ਼ਾਹਕੋਟ (ਅਰਸ਼ਦੀਪ)- ਪੰਜਾਬ ਦੇ ਜ਼ਿਲ੍ਹਾ ਜਲੰਧਰ 'ਚ ਪੈਂਦੇ ਸ਼ਾਹਕੋਟ ਅਧੀਨ ਆਉਂਦੇ ਪਿੰਡ ਸ਼ੇਖੇਵਾਲ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਘਰੇਲੂ ਵਿਵਾਦ ਕਾਰਨ ਇਕ ਭਤੀਜੇ ਵਲੋਂ ਆਪਣੇ ਚਾਚੇ ਦਾ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕਰੀਬ 9 ਵਜੇ ਘਰੇਲੂ ਵਿਵਾਦ ਦੇ ਚਲਦਿਆਂ ਹੋਈ ਲੜਾਈ ’ਚ ਭਤੀਜੇ ਨੇ ਆਪਣੇ ਚਾਚੇ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ, ਜੋ ਕਿ ਉਸ ਦੇ ਸਿਰ ਤੇ ਛਾਤੀ ’ਤੇ ਲੱਗਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਪਹਿਲਾਂ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਅਤੇ ਫਿਰ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਠੱਗ ਏਜੰਟਾਂ ਦਾ ਹਾਲ ; ਵਿਦੇਸ਼ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਵੇਚ'ਤੀ ਪੰਜਾਬ ਦੀ ਧੀ, ਰੂਹ ਕੰਬਾ ਦੇਵੇਗੀ ਹੱਡ-ਬੀਤੀ
ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ (45) ਪੁੱਤਰ ਸਾਧੂ ਸਿੰਘ ਵਾਸੀ ਸ਼ੇਖੇਵਾਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਡੀ.ਐੱਸ.ਪੀ. ਸ਼ਾਹਕੋਟ ਉਂਕਾਰ ਸਿੰਘ ਬਰਾੜ ਤੇ ਐੱਸ.ਐੱਚ.ਓ. ਬਲਵਿੰਦਰ ਸਿੰਘ ਭੁੱਲਰ ਮੌਕੇ ’ਤੇ ਪਹੁੰਚੇ। ਐੱਸ.ਐੱਚ.ਓ. ਭੁੱਲਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ'ਤੀ ਔਰਤ ਦੀ ਦੁਨੀਆ, ਅੱਖਾਂ ਸਾਹਮਣੇ ਪਤੀ ਨੇ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੱਲਦੀ ਟਰੇਨ 'ਚੋਂ ਡਿੱਗ ਗਿਆ ਬੰਦਾ, ਮੌਕੇ 'ਤੇ ਹੋ ਗਈ ਦਰਦਨਾਕ ਮੌਤ
NEXT STORY