ਝਬਾਲ (ਨਰਿੰਦਰ)- ਪੰਜਾਬ 'ਚ ਇਕ ਸਨਸਨੀਖੇਜ਼ ਵਾਰਦਾਤ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪੁਲਸ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਵਿਖੇ ਬੀਤੀ ਰਾਤ 'ਆਮ ਆਦਮੀ ਪਾਰਟੀ' ਦੇ ਮੈਂਬਰ ਪੰਚਾਇਤ ਦੇ ਭਰਾ ਨੂੰ ਕੁਝ ਵਿਅਕਤੀਆਂ ਨੇ ਉਸ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਜ਼ਖ਼ਮੀ ਕਰ ਦਿੱਤਾ, ਜਦੋਂ ਉਹ ਘਰ ਵਿੱਚ ਸੁੱਤਾ ਪਿਆ ਸੀ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 'ਆਮ ਆਦਮੀ ਪਾਰਟੀ' ਦੇ ਪਿੰਡ ਪੱਧਰੀ ਦੇ ਮੈਂਬਰ ਪੰਚਾਇਤ ਦਾ ਭਰਾ ਪਰਮਜੀਤ ਸਿੰਘ ਪੁੱਤਰ ਜਗੀਰ ਸਿੰਘ ਆਪਣੇ ਘਰ ਸੁੱਤਾ ਪਿਆ ਸੀ, ਜਦਕਿ ਉਸ ਦਾ ਪਰਿਵਾਰ ਘਰ ਦੇ ਨਜ਼ਦੀਕ ਇਕ ਵਿਆਹ ਸਮਾਗਮ 'ਚ ਗਿਆ ਹੋਇਆ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਤਹਿਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਪਿੰਡ ਦੇ ਸਾਬਕਾ ਸਰਪੰਚ ਨੇ ਦੋਨਾਲੀ ਨਾਲ ਖ਼ੁਦ ਨੂੰ ਮਾਰ ਲਈ ਗੋਲ਼ੀ, ਸੁਸਾਈਡ ਨੋਟ 'ਚ ਕੀਤੇ ਸਨਸਨੀਖੇਜ਼ ਖੁਲਾਸੇ
ਰੌਲਾ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਉਹ ਲੋਕ ਉਥੋਂ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਬੁਰੀ ਤਰ੍ਹਾਂ ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਪਰਿਵਾਰਕ ਮੈਂਬਰਾਂ ਅਤੇ ਸਰਪੰਚ ਸਲਵਿੰਦਰ ਸਿੰਘ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਸਬੰਧੀ ਥਾਣਾ ਮੁਖੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਘਟਨਾ ਦਾ ਪਤਾ ਚਲਦਿਆਂ ਪੁਲਸ ਮੌਕੇ 'ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪਰਮਜੀਤ ਸਿੰਘ ਦੀ ਹਾਲਤ ਨਾਜ਼ੁਕ ਹੈ ਤੇ ਉਹ ਬਿਆਨ ਦੇਣ ਦੇ ਯੋਗ ਨਹੀਂ ਹੈ, ਪ੍ਰੰਤੂ ਫਿਰ ਵੀ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵਿਦੇਸ਼ ਦੇ ਮੋਹ ਨੇ ਕੰਗਾਲ ਕਰ'ਤਾ ਇਕ ਹੋਰ ਪਰਿਵਾਰ, ਹੋ ਗਈ 35 ਲੱਖ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਦੇ ਮੋਹ ਨੇ ਕੰਗਾਲ ਕਰ'ਤਾ ਇਕ ਹੋਰ ਪਰਿਵਾਰ, ਹੋ ਗਈ 35 ਲੱਖ ਦੀ ਠੱਗੀ
NEXT STORY