ਲੁਧਿਆਣਾ (ਗਣੇਸ਼): ਸ਼ਹਿਰ ਵਿਚ ਦੇਰ ਰਾਤ ਉਸ ਸਮੇਂ ਦਹਿਸ਼ਤ ਫ਼ੈਲ ਗਈ ਜਦੋਂ ਮੂਰਤੀ ਪੂਜਨ ਦੌਰਾਨ ਨਸ਼ਾ ਤਸਕਰਾਂ ਨੇ ਸ਼ਰੇਆਮ ਫ਼ਾਇਰਿੰਗ ਕਰ ਦਿੱਤੀ। ਹਮਲਾਵਰਾਂ ਨੇ ਪਿਓ ਦੇ ਸਾਹਮਣੇ ਹੀ ਉਸ ਦੇ ਪੁੱਤ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮੋਨੂੰ ਕੁਮਾਰ ਵਾਸੀ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਮੋਨੂੰ ਲੁਧਿਆਣੇ ਵਿਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਵੱਡੇ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ
ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ, ਪੂਜਾ ਵਾਲੀ ਜਗ੍ਹਾ 'ਤੇ ਅਚਾਨਕ ਹਮਲਾਵਰ ਪਹੁੰਚੇ ਤੇ ਮੋਨੂੰ 'ਤੇ ਤਾਬੜਤੋੜ 3 ਤੋਂ 4 ਰਾਊਂਡ ਗੋਲ਼ੀਆਂ ਵਰ੍ਹਾ ਦਿੱਤੀਆਂ। ਗੋਲ਼ੀਆਂ ਲੱਗਦੇ ਹੀ ਮੋਨੂੰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਨੌਜਵਾਨ ਨੂੰ ਬਚਾਉਣ ਲਈ ਜਿਉਂ ਹੀ ਉਸ ਦਾ ਮਾਮਾ ਵਿਚ ਆਇਆ ਤਾਂ ਮੁਲਜ਼ਮਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਮ੍ਰਿਤਕ ਦਾ ਮਾਮਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - 2027 ਦੀਆਂ ਚੋਣਾਂ ਤੋਂ ਪਹਿਲਾਂ ਹਲਚਲ! ਕਾਂਗਰਸੀ ਆਗੂ ਨੇ ਖ਼ੁਦ ਨੂੰ ਐਲਾਨ ਦਿੱਤਾ ਉਮੀਦਵਾਰ
ਪਰਿਵਾਰ ਦਾ ਦੋਸ਼- ਨਸ਼ਾ ਮਾਫ਼ੀਆ ਦੇ ਇਸ਼ਾਰੇ 'ਤੇ ਹੋਇਆ ਕਤਲ
ਮੋਨੂੰ ਦੇ ਪਰਿਵਾਰ ਨੇ ਪੁਲਸ 'ਤੇ ਗੰਭੀਰ ਲਾਪਰਵਾਹੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਲਾਕੇ ਵਿਚ ਲੰਮੇ ਸਮੇਂ ਤੋਂ ਹੈਰੋਇਨ ਦਾ ਕਾਰੋਬਾਰ ਚੱਲ ਰਿਹਾ ਹੈ। ਪਰਿਵਾਰ ਮੁਤਾਬਕ, ਇਸ ਗਿਰੋਹ ਦਾ ਸਰਗਨਾ ਪੱਪੂ ਹੈ, ਜੋ ਬਿਹਾਰ ਵਿਚ ਰਹਿ ਕੇ ਪੂਰਾ ਨੈੱਟਵਰਕ ਚਲਾਉਂਦਾ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਮੁਲਜ਼ਮ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਕੋਲ ਨਾਜਾਇਜ਼ ਹਥਿਆਰ ਮੌਜੂਦ ਹਨ। ਨਸ਼ੇ ਦੇ ਕਾਰੋਬਾਰ 'ਤੇ ਮੋਨੂੰ ਵੱਲੋਂ ਇਤਰਾਜ਼ ਜਤਾਏ ਜਾਣ ਕਾਰਨ ਹੀ ਉਸ ਦਾ ਕਤਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਮਾਨ ਸਰਕਾਰ ਦਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਰਾਸ਼ੀ
NEXT STORY