ਬਰਨਾਲਾ (ਪੁਨੀਤ ਮਾਨ): ਬਰਨਾਲਾ ਦੇ ਭਦੌੜ ਵਿਧਾਨ ਸਭਾ ਖੇਤਰ ਅਧੀਨ ਪੈਂਦੇ ਪਿੰਡ ਸ਼ਹਿਣਾ 'ਚ 15 ਦਿਨਾਂ ਦੇ ਅੰਦਰ ਹੀ ਦੂਜਾ ਕਤਲ ਹੋ ਗਿਆ ਹੈ। ਤਾਜ਼ਾ ਘਟਨਾ ਵਿਚ ਪਿੰਡ ਦੇ ਇਕ ਗਰੀਬ ਪਰਿਵਾਰ ਦੇ ਮੈਂਬਰ ਮਘਰ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਮਘਰ ਸਿੰਘ ਦੀ ਲਾਸ਼ ਨਹਿਰ ਦੇ ਕਿਨਾਰੇ ਖੂਨ ਨਾਲ ਲਥਪਥ ਮਿਲੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਜਾਣਕਾਰੀ ਮੁਤਾਬਕ ਮਘਰ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ (ਦੋ ਬੇਟੀਆਂ ਅਤੇ ਇਕ ਬੇਟੇ) ਦਾ ਪਾਲਣ-ਪੋਸ਼ਣ ਕਰਦਾ ਸੀ। ਉਸ ਦੀ ਪਤਨੀ ਵੀ ਲੋਕਾਂ ਦੇ ਘਰਾਂ ਵਿਚ ਕੰਮ ਕਰ ਕੇ ਪਰਿਵਾਰ ਦੀ ਮਦਦ ਕਰਦੀ ਸੀ। ਰੋਂਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਮਘਰ ਸਿੰਘ ਆਪਣੇ ਰਿਸ਼ਤੇਦਾਰ ਨਾਲ ਘਰੋਂ ਨਿਕਲੇ ਸਨ, ਪਰ ਵਾਪਸ ਨਹੀਂ ਪਰਤੇ। ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਘਰ ਸਿੰਘ ਦੀ ਲਾਸ਼ ਨਹਿਰ ਦੇ ਕਿਨਾਰੇ ਪਈ ਹੈ। ਮ੍ਰਿਤਕ ਦੇਹ ਨੂੰ ਜਾਂਚ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਸ਼ਹਿਣਾ ਥਾਣੇ ਦੇ ਐੱਸ.ਐੱਚ.ਓ. ਗੁਰਮਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੁਲਸ ਨੇ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
15 ਦਿਨਾਂ ਅੰਦਰ ਦੂਜਾ ਕਤਲਕਾਂਡ
ਜ਼ਿਕਰਯੋਗ ਹੈ ਕਿ ਕਰੀਬ 15 ਦਿਨ ਪਹਿਲਾਂ ਪਿਛਲੇ 4 ਤਾਰੀਖ਼ ਨੂੰ ਪਿੰਡ ਦੀ ਸਾਬਕਾ ਸਰਪੰਚ ਦੇ ਬੇਟੇ ਸੁਖਵਿੰਦਰ ਸਿੰਘ ਕਲਕੱਤਾ ਦੀ ਸ਼ਹਿਨਾ ਬੱਸ ਸਟੈਂਡ 'ਤੇ ਗੋਲੀ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਹਾਲਾਂਕਿ ਪੁਲਸ ਨੇ ਉਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਂਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬੀਤੀ ਰਾਤ ਵਾਪਰੀ ਇਸ ਘਟਨਾ ਨੇ ਸੁਰੱਖਿਆ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ ਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।
ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਂਟ
NEXT STORY