ਅੰਮ੍ਰਿਤਸਰ (ਸੰਜੀਵ)- ਪਤੀ ਵੱਲੋਂ ਪਤਨੀ ਨੂੰ ਰੂਹ ਕੰਬਾਊ ਮੌਤ ਦੇਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪਤੀ ਨੇ ਸਿਰ ’ਤੇ ਕਹੀ ਨਾਲ ਵਾਰ ਕਰ ਕੇ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਹ ਮਾਮਲੇ ਵਿਚ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਉਸ ਦੇ ਪਤੀ ਨੰਦ ਕਿਸ਼ੋਰ ਵਣਜਾਰੇ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਟਿੱਕਾ ਰਾਮ ਵਣਜਾਰੇ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਰਿਵਾਰ ਦੀਪਕ ਦੁੱਗਲ ਦੇ ਇੱਟਾਂ ਦੇ ਭੱਠੇ ’ਤੇ ਕੰਮ ਕਰਦੇ ਹਨ, ਜਿੱਥੇ ਨੰਦ ਕਿਸ਼ੋਰ ਅਤੇ ਉਸ ਦੀ ਪਤਨੀ ਜੋਤੀ ਬਾਈ ਵੀ ਕੰਮ ਕਰਦੇ ਹਨ। ਕੰਮ ਖਤਮ ਕਰਨ ਤੋਂ ਬਾਅਦ ਉਹ ਆਪਣੀ ਝੌਂਪੜੀ ਵਿਚ ਚਲੇ ਗਏ, ਜਿੱਥੇ ਸ਼ਾਮ 7:30 ਵਜੇ ਦੇ ਕਰੀਬ ਨੰਦ ਕਿਸ਼ੋਰ ਬੰਜਾਰੇ ਨੇ ਆਪਣੀ ਪਤਨੀ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਦੇਖਦੇ ਹੀ ਦੇਖਦੇ ਹੀ ਉਸ ਨੇ ਆਪਣੀ ਪਤਨੀ ਜੋਤੀ ਬਾਈ ’ਤੇ ਕਹੀ ਨਾਲ ਵਾਰ ਕੀਤਾ ਜੋ ਉਸ ਦੇ ਸਿਰ ਅਤੇ ਛਾਤੀ ’ਤੇ ਲੱਗਾ, ਜਿਸ ਨਾਲ ਉਹ ਜ਼ਖਮੀ ਹੋ ਗਈ ਅਤੇ ਜ਼ਮੀਨ ’ਤੇ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹੀਨੇ ਦੇ ਪਹਿਲੇ ਦਿਨ ਪੰਜਾਬੀਆਂ ਲਈ ਆਈ Good News! ਕੇਂਦਰੀ ਮੰਤਰੀ ਨੇ ਦਿੱਤੀ ਖ਼ੁਸ਼ਖ਼ਬਰੀ
NEXT STORY