ਲੁਧਿਆਣਾ (ਅਨਿਲ)- ਲੁਧਿਆਣਾ ਤੋਂ ਇਕ ਬੇਹੱਦ ਖ਼ੌਫ਼ਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਲਾਡੋਵਾਲ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਟੋਲ ਪਲਾਜ਼ਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪੁਲ ਤੋਂ ਡਿੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ 3 ਮੁੰਡੇ ਅਤੇ ਦੋ ਕੁੜੀਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਐੱਚ.ਓ. ਬਲਜੀਤ ਸਿੰਘ ਨੇ ਦੱਸਿਆ ਕਿ ਕਾਰ ਦਾ ਡਰਾਈਵਰ ਜਗਰਾਉਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਾਰ ਵਿੱਚੋਂ ਇੱਕ ਨੰਬਰ ਮਿਲਿਆ ਹੈ ਜਿਸ 'ਤੇ ਕਾਲ ਕਰ ਕੇ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਆਲਮ ਅਜਿਹਾ ਸੀ ਕਿ ਕਾਰ ਸਵਾਰ ਇਕ ਕੁੜੀ ਦੀ ਧੌਣ ਹੀ ਧੜ ਨਾਲੋਂ ਵੱਖ ਹੋ ਗਈ, ਜਦਕਿ ਬਾਕੀਆਂ ਦੇ ਵੀ ਹੱਥ-ਪੈਰ ਬੁਰੀ ਤਰ੍ਹਾਂ ਟੁੱਟੇ ਹੋਏ ਸਨ। ਫਿਲਹਾਲ ਪੁਲਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 6-7 ਘੰਟੇ ਦਾ Power Cut
NEXT STORY