ਬੇਗੋਵਾਲ (ਬੱਬਲਾ)- ਬੇਗੋਵਾਲ ਬਾਜ਼ਾਰ ’ਚ ਮੀਖੋਵਾਲ ਪਾਰਕ ਦੇ ਬਾਹਰ ਦੋ ਨੌਜਵਾਨਾਂ ’ਚ ਆਪਸੀ ਤਕਰਾਰ ਖੂਨੀ ਰੂਪ ਧਾਰਨ ਕਰ ਗਈ। ਇਸ ਦੌਰਾਨ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਦੂਸਰੇ ਨੌਜਵਾਨ ’ਤੇ ਵਾਰ ਕਰ ਦਿੱਤਾ, ਜੋ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ ਤੇ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਇਸ ਮੌਕੇ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਫਿਲਹਾਲ ਹਮਲਾਵਰ ਫਰਾਰ ਦੱਸਿਆ ਜਾ ਰਿਹਾ ਹੈ ।
ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
NEXT STORY