ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ, ਤ੍ਰਿਪਾਠੀ)- ਚੋਣਾਂ ਤੋਂ ਇਕ ਦਿਨ ਪਹਿਲਾਂ ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਲਾਚੌਰ ਇਲਾਕੇ ਅੰਦਰ ਉਸ ਵੇਲੇ ਦਹਿਸ਼ਤ ਦਾ ਮਹੌਲ ਬਣ ਗਿਆ ਜਦ ਬਲਾਚੌਰ ਦੇ ਸੁੱਜੋਵਾਲ ਰੋਡ 'ਤੇ ਸਥਿਤ ਖਾਲਸਾ ਫਾਰਮ ਨੇੜੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਕਰਨ ਮਗਰੋਂ ਉਕਤ ਵਿਅਕਤੀ ਦੀ ਲਾਸ਼ ਕਾਰ ਵਿਚ ਰੱਖ ਕੇ ਅੱਗ ਲਗਾ ਦਿੱਤੀ।
ਇਹ ਅੱਧ ਸੜੀ ਲਾਸ਼ ਆਪ ਮੁਹਾਰੇ ਹੀ ਬੜੇ ਹੀ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਗਵਾਹੀ ਭਰ ਰਹੀ ਹੈ। ਕਾਤਲਾਂ ਵੱਲੋਂ ਇਸ ਕਤਲ ਦਾ ਸਬੂਤ ਮਿਟਾਉਣ ਦੇ ਇਰਾਦੇ ਨਾਲ ਕਤਲ ਕਰਨ ਉਪਰੰਤ ਲਾਸ਼ ਨੂੰ ਕਾਰ ਵਿੱਚ ਰੱਖ ਕੇ ਅੱਗ ਲਗਾਈ ਗਈ ਹੈ। ਸੂਚਨਾ ਮਿਲਦੇ ਹੀ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਜਪਰਵਿੰਦਰ ਕੌਰ ਮੌਕੇ ਪੁਲਸ ਪਾਰਟੀ ਸਮੇਤ ਪੁੱਜੇ, ਜਿਨ੍ਹਾਂ ਵੱਲੋਂ ਲਾਸ਼ ਅਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਇਹ ਵੀ ਪੜ੍ਹੋ: ਜਲੰਧਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! ਜਾਣੋ ਕਿਹੜੀਆਂ-ਕਿਹੜੀਆਂ ਚੀਜ਼ਾਂ 'ਤੇ ਰਹੇਗੀ ਰੋਕ
ਇਸ ਸਬੰਧੀ ਅੱਗੇ ਜਾਣਕਾਰੀ ਦਿੰਦੇ ਇੰਸਪੈਕਟਰ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਜੋ ਖ਼ਾਲਸਾ ਫਾਰਮ ਬਲਾਚੌਰ ਨੇੜੇ ਇਹ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਨਵਾਂਸ਼ਹਿਰ ਦੇ ਪ੍ਰਸਿੱਧ ਕਰਿਆਨਾ ਕਾਰੋਬਾਰੀ ਰਵਿੰਦਰ ਸੋਬਤੀ ਵਜੋਂ ਹੋਈ ਹੈ ਅਤੇ ਮ੍ਰਿਤਕ ਦੇ ਪੁੱਤਰ ਸੁਮਿਤ ਸੋਬਤੀ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਰਵਿੰਦਰ ਵਪਾਰ ਮੰਡਲ ਦਾ ਉੱਪ ਪ੍ਰਧਾਨ ਵੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸੁਮਿਤ ਸੋਬਤੀ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਸ ਦਾ ਪਿਤਾ ਆਪਣੀ ਕਾਰ ਵਿੱਚ ਸਵਾਰ ਹੋ ਕੇ ਬੰਗਾ ਰੋਡ ਤੋਂ ਘਰੇਲੂ ਕੰਮ ਵਾਲੀ ਔਰਤ ਨੂੰ ਲੈਣ ਗਿਆ ਸੀ ਅਤੇ ਜਦ ਉਹ ਦੇਰ ਰਾਤ ਵਾਪਸ ਨਾ ਆਏ ਤਾਂ ਉਨ੍ਹਾਂ ਵੱਲੋਂ ਵਾਰ-ਵਾਰ ਆਪਣੇ ਪਿਤਾ ਦੇ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ।
ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ
ਇੰਸਪੈਕਟਰ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਆਈ ਟਵੰਟੀ ਕਾਰ ਖਾਲਸਾ ਫਾਰਮ ਨਜ਼ਦੀਕ ਸੜਕ ਕਿਨਾਰੇ ਪੋਲ ਨਾਲ ਟਕਰਾਈ ਹੋਈ ਹੈ ਅਤੇ ਉਸ ਵਿੱਚ ਅੱਗ ਲੱਗੀ ਹੋਈ ਹੈ। ਜਿਨ੍ਹਾਂ ਵੱਲੋਂ ਤੁਰੰਤ ਮੌਕੇ 'ਤੇ ਪੁੱਜ ਕੇ ਆਪਣੀ ਟੀਮ ਦੀ ਮਦਦ ਨਾਲ ਅੱਗ ਨੂੰ ਬੁਝਾਇਆ ਅਤੇ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਫੋਰੈਂਸਿਕ ਮਾਹਿਰਾ ਦੀ ਟੀਮ ਵੱਲੋਂ ਸਬੂਤਾਂ ਨੂੰ ਇਕੱਠੇ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਫੋਨ ਕਾਲ ਡਿਟੇਲਾਂ ਨੂੰ ਵੀ ਖੰਗਾਲਿਆ ਜਾਵੇਗਾ ਅਤੇ ਜਲਦੀ ਹੀ ਕਾਤਲ ਪੁਲਸ ਗ੍ਰਿਫ਼ਤ ਵਿੱਚ ਹੋਣਗੇ।
ਵਪਾਰ ਮੰਡਲ ਦੇ ਉੱਪ ਪ੍ਰਧਾਨ ਦੇ ਬੇਰਹਿਮੀ ਨਾਲ ਕਤਲ ਕਾਰਨ ਵਪਾਰੀਆਂ ਵਿੱਚ ਡਰ ਦਾ ਮਾਹੌਲ
ਵਪਾਰ ਮੰਡਲ ਦੇ ਉੱਪ ਪ੍ਰਧਾਨ ਰਵਿੰਦਰ ਸੋਬਤੀ ਦੇ ਬੇਰਹਿਮੀ ਨਾਲ ਕਤਲ ਨੇ ਨਵਾਂਸ਼ਹਿਰ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ ਨੇ ਕਿਹਾ ਕਿ ਵਪਾਰੀ ਦੇ ਬੇਰਹਿਮੀ ਨਾਲ ਕਤਲ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ, ਅਤੇ ਇਸ ਘਟਨਾ ਨੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਤਲ ਦੇ ਮਾਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਪਰਾਧੀ ਕਿਸਮ ਦੇ ਲੋਕਾਂ ਵਿੱਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ।
ਪੁਲਸ ਦੁਆਰਾ ਸ਼ੱਕੀ ਕਾਤਲ ਨੂੰ ਲਿਆ ਹਿਰਾਸਤ
ਪੁਲਸ ਸੂਤਰਾਂ ਅਨੁਸਾਰ, ਪੁਲਿਸ ਕਤਲ ਦੇ ਮਾਮਲੇ ਨੂੰ ਸੁਲਝਾਉਣ ਦੇ ਬਹੁਤ ਨੇੜੇ ਹੈ, ਜਿਸ ਨੇ ਸ਼ੁਰੂਆਤ ਵਿੱਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਪਛਾਣ ਕੀਤੀ ਹੈ ਅਤੇ ਇਕ ਸ਼ੱਕੀ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਕਤਲ ਕੇਸ ਵਿੱਚ ਇਕ ਔਰਤ ਦਾ ਸੰਬੰਧ ਹੋਣ ਦਾ ਸ਼ੱਕ ਦੱਸਿਆ ਜਾ ਰਿਹਾ ਹੈ।
ਜਾਨਕਾਰੀ ਅਨੁਸਾਰ ਮ੍ਰਿਤਕ ਦਾ ਕਤਲ ਨਵਾਂਸ਼ਹਿਰ ਵਿੱਚ ਹੀ ਕੀਤਾ ਗਿਆ ਸੀ। ਕਾਤਲ ਬਲਾਚੌਰ ਖੇਤਰ ਵਿੱਚ ਇਕ ਖੱਡ ਵਿਚ ਲਾਸ਼ ਨੂੰ ਸੁੱਟਣ ਵਾਲੇ ਸਨ ਕਿ ਘਬਰਾਹਟ ਵਿੱਚ ਗੱਡੀ ਇਕ ਖੰਭੇ ਨਾਲ ਟਕਰਾ ਗਈ। ਜਿਸ 'ਤੇ ਕਾਤਲਾਂ ਨੇ ਗੱਡੀ ਛੱਡ ਕੇ ਲਾਸ਼ ਦੀ ਪਛਾਣ ਮਿਟਾਉਣ ਲਈ ਉਸ ਨੂੰ ਅੱਗ ਲਗਾ ਦਿੱਤੀ ਪਰ ਇਹ ਪੂਰੀ ਤਰ੍ਹਾਂ ਸੜਨ ਵਿੱਚ ਅਸਫ਼ਲ ਰਹੀ। ਸੰਪਰਕ ਕਰਨ 'ਤੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਪੁਲਸ ਇਸ ਗੁੱਥੀ ਨੂੰ ਸੁਲਝਾਉਣ ਦੇ ਨੇੜੇ ਹੈ ਅਤੇ ਐਤਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਇਸ ਦਾ ਖੁਲਾਸਾ ਕਰ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
NEXT STORY