ਭੁਲੱਥ (ਰਜਿੰਦਰ, ਭੂਪੇਸ਼)- ਹਲਕਾ ਭੁਲੱਥ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਤੋਂ ਬਾਹਰਲੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪਿੰਡ ਦੇ ਲੋਕਾਂ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਇਸ ਦਾ ਰੱਜ ਕੇ ਕੁਟਾਪਾ ਚਾੜ੍ਹਿਆ ਗਿਆ। ਇਸੇ ਦੌਰਾਨ ਪਹੁੰਚੀ ਭੁਲੱਥ ਪੁਲਸ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਫੜ ਕੇ ਇਲਾਜ ਲਈ ਸਬ-ਡਵੀਜ਼ਨ ਹਸਪਤਾਲ ਭੁਲੱਥ ਵਿਖੇ ਦਾਖਲ ਕਰਵਾਇਆ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਕਰੀਬ 3 ਵਜੇ ਭੁਲੱਥ ਹਲਕੇ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਦਾਖਲ ਹੋਇਆ, ਜਿੱਥੇ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਰੱਖੇ ਸ਼ਸਤਰਾਂ ਦੀ ਵੀ ਬੇਅਦਬੀ ਕੀਤੀ, ਜਿਸ ਨੂੰ ਕਾਬੂ ਕਰ ਲਿਆ ਗਿਆ।
ਮੌਕੇ ’ਤੇ ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ, ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ, ਐੱਸ.ਪੀ. (ਡੀ.) ਸਰਬਜੀਤ ਰਾਏ, ਐੱਸ.ਪੀ. ਗੁਰਪ੍ਰੀਤ ਸਿੰਘ, ਐੱਸ.ਪੀ. ਤੇਜਬੀਰ ਸਿੰਘ ਹੁੰਦਲ, ਡੀ.ਐੱਸ.ਪੀ. ਭੁਲੱਥ ਸੁਰਿੰਦਰਪਾਲ ਧੋਗੜੀ ਸਮੇਤ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਫੋਰਸ ਨੂੰ ਲੈ ਕੇ ਪਹੁੰਚੇ, ਜਿਨ੍ਹਾਂ ਨੇ ਸਿੱਖ ਸੰਗਤਾਂ ਨੂੰ ਸ਼ਾਂਤ ਕਰਦੇ ਹੋਏ ਕਾਰਵਾਈ ਦਾ ਭਰੋਸਾ ਦਿੱਤਾ।
ਅਖੀਰ ਮਾਹੌਲ ਸ਼ਾਂਤ ਹੋਣ ਉਪਰੰਤ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਭਾਰੀ ਸੁਰੱਖਿਆ ਹੇਠ ਭੁਲੱਥ ਸ਼ਹਿਰ ’ਚੋਂ ਸ਼ਿਫਟ ਕਰ ਦਿੱਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਸਾਨੂੰ ਸਾਢੇ 3 ਵਜੇ ਇਸ ਸਬੰਧੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚ ਕੇ ਐੱਸ.ਐੱਚ.ਓ. ਭੁਲੱਥ ਨੇ ਉਕਤ ਵਿਅਕਤੀ ਨੂੰ ਰਾਊਂਡ ਅੱਪ ਕਰ ਲਿਆ। ਇਸ ਵਿਅਕਤੀ ਦਾ ਨਾਂ ਹਰਦੇਵ ਸਿੰਘ ਹੈ, ਜਿਸ ਦੇ ਪਤੇ ਨੂੰ ਤਸਦੀਕ ਕੀਤਾ ਜਾ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਹਸਪਤਾਲ ਦੇ ਬਾਹਰੋਂ ਗ੍ਰਿਫਤਾਰ ਕਰ ਖੇੜੀ ਵਾਲੇ ਬਾਬੇ ਨੂੰ ਅਦਾਲਤ 'ਚ ਕੀਤਾ ਪੇਸ਼
NEXT STORY