ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਦੇ ਵਾਰਡ ਨੰਬਰ ਇਕ ਮੁਹੱਲਾ ਗਾਂਧੀ ਨਗਰ ਵਿਖੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰਬ ਨਾਲ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਆਦਮਪੁਰ ਨੇ ਦੱਸਿਆ ਹੈ ਕਿ ਬੀਤੀ ਰਾਤ ਕਰੀਬ 12 ਵਜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਲਾਕੇ 'ਚ ਦਹਿਸ਼ਤ ਫੈਲਾਉਣ ਸਬੰਧੀ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਸ ਨੂੰ ਦਰਜ ਕਰਵਾਏ ਗਏ ਬਿਆਨਾਂ ਰਾਹੀਂ ਘਰ ਦੀ ਮਾਲਕ ਪਰਮਿੰਦਰ ਕੌਰ ਪਤਨੀ ਹੰਸ ਰਾਜ ਨੇ ਕਿ 2020 ਮੇਰੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਮੇਰੇ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚੋਂ ਮੇਰੀ ਲੜਕੀ ਅਤੇ ਲੜਕਾ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਮੈਂ ਆਪਣੇ ਛੋਟੇ ਲੜਕੇ ਸੁਮਿਤ ਕੁਮਾਰ ਨਾਲ ਘਰ ਵਿੱਚ ਰਹਿੰਦੀ ਹਾਂ।

ਇਹ ਵੀ ਪੜ੍ਹੋ: ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ ਰੱਖ 'ਤੀ ਪਿਸਤੌਲ, ਫਿਰ ...

ਮਾਤਾ ਪਰਮਿੰਦਰ ਕੌਰ ਨੇ ਦੱਸਿਆ ਕਿ ਜਦੋਂ ਅਸੀਂ ਸਵੇਰੇ ਉੱਠੇ ਤਾਂ ਵੇਖਿਆ ਕਿ ਸਾਡੇ ਘਰ ਦੇ ਅੰਦਰ ਕੱਚ ਖਿਲਰਿਆ ਪਿਆ ਹੈ ਅਤੇ ਬਾਹਰ ਵਾਲੇ ਗੇਟ ਦਾ ਰੰਗ ਕਾਲਾ ਹੋਇਆ ਪਿਆ ਸੀ। ਇਸ ਮਾਮਲੇ ਸਬੰਧੀ ਥਾਣਾ ਆਦਮਪੁਰ ਨੂੰ ਸੂਚਿਤ ਕਾਰਨ ਉਪਰੰਤ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਤਾਂ ਪਤਾ ਲੱਗਾ ਕਿ ਰਾਤ ਕਰੀਬ 12 ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ 'ਚ ਡੂੰਘਾਈ ਨਾਲ ਜਾਂਚ ਕਰਕੇ ਸਾਹਮਣੇ ਆਏ ਇਨ੍ਹਾਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 7 ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਨਾਜਾਇਜ਼ ਸ਼ਰਾਬ ਦੀ ਵੱਡੀ ਖ਼ੇਪ ਸਣੇ ਵਿਅਕਤੀ ਨੂੰ ਕੀਤਾ ਕਾਬੂ
NEXT STORY