ਬੰਗਾ (ਤ੍ਰਿਪਾਠੀ, ਅਰੋੜਾ)- ਨਵਾਂਸ਼ਹਿਰ ਦੇ ਪਿੰਡ ਗੋਸਲਾ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਗੋਸਲਾ ਵਿਖੇ ਕਾਰ ਸਵਾਰ ਗੈਂਗਸਟਰਾਂ ਵੱਲੋਂ ਪੰਜਾਬ ਪੁਲਸ ਦੇ ਰਿਟਾਇਰਡ ਇੰਸਪੈਕਟਰ ਦਰਸ਼ਨ ਸਿੰਘ ਦੇ ਐੱਨ. ਆਰ. ਆਈ. ਪੁੱਤਰ ਪ੍ਰਗਟ ਸਿੰਘ ਦੇ ਘਰ ’ਤੇ ਦੇਰ ਰਾਤ ਗੋਲ਼ੀਆਂ ਚਲਾ ਦਿੱਤੀਆਂ। ਬੇਸ਼ੱਕ ਉਕਤ ਗੋਲ਼ੀਆਂ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਗੇਟ ’ਤੇ ਹੀ ਲੱਗੀਆਂ ਪਰ ਇਸ ਨਾਲ ਪੂਰੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ

ਘਟਨਾ ਦੀ ਸੂਚਨਾ ਮਿਲਦੇ ਹੀ ਬੰਗਾ ਦੇ ਉੱਪ ਪੁਲਸ ਕਪਤਾਨ ਹਰਜੀਤ ਸਿੰਘ ਰੰਧਾਵਾ, ਥਾਣਾ ਸਦਰ ਦੇ ਐੱਸ. ਐੱਚ. ਓ. ਅਭਿਸ਼ੇਕ, ਸੀ. ਆਈ. ਸਟਾਫ਼ ਦੇ ਇੰਚਾਰਜ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਗਏ। ਇਸ ਦੌਰਾਨ ਪਿੰਡ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲਣ ’ਤੇ ਪਤਾ ਲੱਗਾ ਕਿ ਗੈਂਗਸਟਾਰ ਇਕ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਹੋ ਕੇ ਆਏ ਸਨ, ਜੋ ਘਰ ਦੇ ਬਾਹਰ ਲੱਗੇ ਮੁੱਖ ਗੇਟ 'ਤੇ ਇਕ ਫਾਇਰ ਹਵਾ ਵਿੱਚ ਕਰਨ ਉਪੰਰਤ ਚਲੇ ਗਏ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਕਬੱਡੀ ਦੇ ਚੋਟੀ ਦੇ ਖਿਡਾਰੀ ਸੁਖਜੀਤ ਟਿੱਬਾ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ NH 'ਤੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ
NEXT STORY